ਜ਼ਬੂਰ 130:7
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।
Let Israel | יַחֵ֥ל | yaḥēl | ya-HALE |
hope | יִשְׂרָאֵ֗ל | yiśrāʾēl | yees-ra-ALE |
in | אֶל | ʾel | el |
the Lord: | יְה֫וָה | yĕhwâ | YEH-va |
for | כִּֽי | kî | kee |
with | עִם | ʿim | eem |
Lord the | יְהוָ֥ה | yĕhwâ | yeh-VA |
there is mercy, | הַחֶ֑סֶד | haḥesed | ha-HEH-sed |
with and | וְהַרְבֵּ֖ה | wĕharbē | veh-hahr-BAY |
him is plenteous | עִמּ֣וֹ | ʿimmô | EE-moh |
redemption. | פְדֽוּת׃ | pĕdût | feh-DOOT |
Cross Reference
ਜ਼ਬੂਰ 131:3
ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
੧ ਯੂਹੰਨਾ 2:1
ਯਿਸੂ ਸਾਡਾ ਸਹਾਇਕ ਹੈ ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।
ਅਫ਼ਸੀਆਂ 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਜ਼ਬੂਰ 86:5
ਹੇ ਮਾਲਕ, ਤੁਸੀਂ ਚੰਗੇ ਅਤੇ ਦਯਾਵਾਨ ਹੋ। ਤੁਹਾਡੇ ਲੋਕ ਤੁਹਾਨੂੰ ਸਹਾਇਤਾ ਲਈ ਬੁਲਾਉਂਦੇ ਹਨ। ਤੁਸੀਂ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦੇ ਹੋਂ।
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਇਬਰਾਨੀਆਂ 10:35
ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।
੧ ਤਿਮੋਥਿਉਸ 2:5
ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।
ਰੋਮੀਆਂ 8:24
ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹੜੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸ ਨੇ ਵੇਖੀ ਹੋਈ ਹੈ।
ਸਫ਼ਨਿਆਹ 3:12
ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ।
ਯਸਈਆਹ 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
ਜ਼ਬੂਰ 131:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
ਜ਼ਬੂਰ 130:4
ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।
ਜ਼ਬੂਰ 115:9
ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।
ਜ਼ਬੂਰ 86:15
ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ। ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
ਜ਼ਬੂਰ 71:5
ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ।
ਜ਼ਬੂਰ 40:3
ਪਰਮੇਸ਼ੁਰ ਨੇ ਮੇਰੇ ਮੂੰਹ ਵਿੱਚ ਇੱਕ ਨਵਾਂ ਗੀਤ ਪਾਇਆ। ਮੇਰੇ ਪਰਮੇਸ਼ੁਰ ਦੀ ਉਸਤਤਿ ਦਾ ਗੀਤ। ਬਹੁਤ ਸਾਰੇ ਲੋਕ ਗਵਾਹੀ ਦੇਣਗੇ ਕਿ ਮੇਰੇ ਨਾਲ ਕੀ ਵਾਪਰਿਆ ਅਤੇ ਉਹ ਪਰਮੇਸ਼ੁਰ ਦੀ ਉਪਾਸਨਾ ਕਰਨਗੇ। ਉਨ੍ਹਾਂ ਨੂੰ ਯਹੋਵਾਹ ਵਿੱਚ ਭਰੋਸਾ ਹੋਵੇਗਾ।