Psalm 132:11
ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ। ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ। ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।
Psalm 132:11 in Other Translations
King James Version (KJV)
The LORD hath sworn in truth unto David; he will not turn from it; Of the fruit of thy body will I set upon thy throne.
American Standard Version (ASV)
Jehovah hath sworn unto David in truth; He will not turn from it: Of the fruit of thy body will I set upon thy throne.
Bible in Basic English (BBE)
The Lord gave a true oath to David, which he will not take back, saying, I will give your kingdom to the fruit of your body.
Darby English Bible (DBY)
Jehovah hath sworn [in] truth unto David; he will not turn from it: Of the fruit of thy body will I set upon thy throne;
World English Bible (WEB)
Yahweh has sworn to David in truth. He will not turn from it: "I will set the fruit of your body on your throne.
Young's Literal Translation (YLT)
Jehovah hath sworn truth to David, He turneth not back from it: Of the fruit of thy body, I set on the throne for thee.
| The Lord | נִשְׁבַּֽע | nišbaʿ | neesh-BA |
| hath sworn | יְהוָ֨ה׀ | yĕhwâ | yeh-VA |
| in truth | לְדָוִ֡ד | lĕdāwid | leh-da-VEED |
| David; unto | אֱמֶת֮ | ʾĕmet | ay-MET |
| he will not | לֹֽא | lōʾ | loh |
| turn | יָשׁ֪וּב | yāšûb | ya-SHOOV |
| from | מִ֫מֶּ֥נָּה | mimmennâ | MEE-MEH-na |
| fruit the Of it; | מִפְּרִ֥י | mippĕrî | mee-peh-REE |
| of thy body | בִטְנְךָ֑ | biṭnĕkā | veet-neh-HA |
| set I will | אָ֝שִׁ֗ית | ʾāšît | AH-SHEET |
| upon thy throne. | לְכִסֵּא | lĕkissēʾ | leh-hee-SAY |
| לָֽךְ׃ | lāk | lahk |
Cross Reference
੨ ਸਮੋਈਲ 7:12
“‘ਜਦੋਂ ਤੂੰ ਮਰੇਂਗਾ ਅਤੇ ਆਪਣੇ ਪੁਰਖਿਆਂ ਦੇ ਨਾਲ ਦਫ਼ਨਾਇਆ ਜਾਵੇਂਗਾ ਤਦ ਮੈਂ ਤੇਰੇ ਪੁੱਤਰਾਂ ਵਿੱਚੋਂ ਕਿਸੇ ਇੱਕ ਨੂੰ ਰਾਜਾ ਬਣਾਵਾਂਗਾ ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।
ਰਸੂਲਾਂ ਦੇ ਕਰਤੱਬ 2:30
ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
ਜ਼ਬੂਰ 110:4
ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, “ਤੁਸੀਂ ਸਦਾ ਲਈ ਜਾਜਕ ਹੋ – ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”
ਜ਼ਬੂਰ 89:3
ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ। ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।
੨ ਤਵਾਰੀਖ਼ 6:16
ਹੁਣ, ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ, ਆਪਣੇ ਦਾਸ, ਮੇਰੇ ਪਿਤਾ ਦਾਊਦ ਦੇ ਨਾਲ ਕੀਤੇ ਉਸ ਇਕਰਾਰ ਨੂੰ ਵੀ ਪੂਰਾ ਕਰ: ‘ਤੇਰੇ ਵਾਰਿਸਾਂ ਵਿੱਚੋਂ ਇੱਕ ਇਸਰਾਏਲ ਦੇ ਇਸ ਸਿੰਘਾਸਣ ਉੱਤੇ ਹਮੇਸ਼ਾ ਬੈਠੇਗਾ ਪਰ ਤਾਂ ਹੀ ਜੇਕਰ ਤੇਰੇ ਪੁੱਤਰ ਆਪਣੀਆਂ ਸਾਰੀਆਂ ਕਰਨੀਆਂ ਵਿੱਚ ਮੇਰੀ ਬਿਧੀ ਅਨੁਸਾਰ ਮੇਰਾ ਪਾਲਣ ਕਰਨਗੇ। ਜਿਵੇਂ ਕਿ ਤੂੰ ਪਾਲਣ ਕੀਤਾ ਹੈ’
ਇਬਰਾਨੀਆਂ 6:18
ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰੱਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹੜੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
ਲੋਕਾ 1:69
ਉਸ ਨੇ ਸਾਨੂੰ ਆਪਣੇ ਸੇਵਕ ਦਾਊਦ ਦੇ ਪਰਿਵਾਰ ਵਿੱਚੋਂ ਸ਼ਕਤੀਸ਼ਾਲੀ ਮੁਕਤੀਦਾਤਾ ਬਖਸ਼ਿਆ ਹੈ।
ਲੋਕਾ 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
ਯਰਮਿਆਹ 33:20
ਯਹੋਵਾਹ ਆਖਦਾ ਹੈ, “ਮੇਰਾ ਦਿਨ ਅਤੇ ਰਾਤ ਨਾਲ ਇਕਰਾਰਨਾਮਾ ਹੈ। ਮੈਂ ਪ੍ਰਵਾਨ ਕੀਤਾ ਸੀ ਕਿ ਉਹ ਹਮੇਸ਼ਾ ਰਹਿਣਗੇ। ਤੁਸੀਂ ਇਸ ਇਕਰਾਰਨਾਮੇ ਨੂੰ ਨਹੀਂ ਬਦਲ ਸੱਕਦੇ। ਦਿਨ ਅਤੇ ਰਾਤ ਹਮੇਸ਼ਾ ਠੀਕ ਸਮੇਂ ਸਿਰ ਆਉਣਗੇ। ਜੇ ਕਿਤੇ ਤੁਸੀਂ ਇਸ ਇਕਰਾਰ ਨੂੰ ਬਦਲ ਸੱਕਦੇ
ਜ਼ਬੂਰ 89:37
ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ। ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।”
ਜ਼ਬੂਰ 89:35
ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।
ਜ਼ਬੂਰ 89:33
ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।
੧ ਤਵਾਰੀਖ਼ 17:11
ਜਦ ਤੂੰ ਮਰ ਜਾਵੇਂਗਾ ਅਤੇ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਜਾਵੇਂਗਾ ਤਦ ਮੈਂ ਤੇਰੇ ਬਾਅਦ ਤੇਰੇ ਪੁੱਤਰ ਨੂੰ ਨਵਾਂ ਪਾਤਸ਼ਾਹ ਬਣਾਵਾਂਗਾ। ਇਹ ਨਵਾਂ ਪਾਤਸ਼ਾਹ ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ ਹੋਵੇਗਾ। ਅਤੇ ਮੈਂ ਉਸਦਾ ਰਾਜ ਮਜ਼ਬੂਤ ਬਣਾਵਾਂਗਾ।
੧ ਸਲਾਤੀਨ 8:25
ਸੋ ਹੁਣ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਦਾਊਦ, ਆਪਣੇ ਸੇਵਕ ਨਾਲ ਕੀਤੇ ਬਾਕੀ ਇਕਰਾਰਾਂ ਨੂੰ ਪੂਰਿਆਂ ਕਰ। ਤੂੰ ਆਖਿਆ ਸੀ, ‘ਦਾਊਦ, ਤੇਰੇ ਪੁੱਤਰਾਂ ਨੂੰ ਵੀ ਮੇਰੇ ਹੁਕਮਾਂ ਨੂੰ ਧਿਆਨ ਨਾਲ ਮੰਨਣਾ ਚਾਹੀਦਾ ਹੈ ਜਿਵੇਂ ਤੂੰ ਕੀਤਾ ਹੈ। ਜੇਕਰ ਉਹ ਇਵੇਂ ਕਰਨਗੇ, ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਕੋਈ ਹਮੇਸ਼ਾ ਇਸਰਾਏਲ ਦੇ ਲੋਕਾਂ ਉੱਤੇ ਸ਼ਾਸਨ ਕਰੇਗਾ।’
੨ ਸਮੋਈਲ 7:16
ਤੇਰਾ ਪਰਿਵਾਰ ਹਮੇਸ਼ਾ ਸ਼ਾਹੀ ਖਾਨਦਾਨ ਵਾਂਗ ਸਥਾਪਿਤ ਰਹੇਗਾ। ਤੇਰੇ ਪਰਿਵਾਰ ਦਾ ਰਾਜ ਕਦੇ ਵੀ ਖਤਮ ਹੋਣ ਤੇ ਨਹੀਂ ਆਵੇਗਾ। ਤੇਰਾ ਸਿੰਘਾਸਣ ਸਦੀਵ ਉੱਥੇ ਹੀ ਰਹੇਗਾ।’”
੨ ਸਮੋਈਲ 7:14
ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।
੧ ਸਮੋਈਲ 15:29
ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”