ਜ਼ਬੂਰ 135:21
ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸ ਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।
Blessed | בָּ֘ר֤וּךְ | bārûk | BA-ROOK |
be the Lord | יְהוָ֨ה׀ | yĕhwâ | yeh-VA |
out of Zion, | מִצִּיּ֗וֹן | miṣṣiyyôn | mee-TSEE-yone |
dwelleth which | שֹׁ֘כֵ֤ן | šōkēn | SHOH-HANE |
at Jerusalem. | יְֽרוּשָׁלִָ֗ם | yĕrûšālāim | yeh-roo-sha-la-EEM |
Praise | הַֽלְלוּ | hallû | HAHL-loo |
ye the Lord. | יָֽהּ׃ | yāh | ya |
Cross Reference
ਜ਼ਬੂਰ 134:3
ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।
ਜ਼ਬੂਰ 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
੨ ਤਵਾਰੀਖ਼ 6:6
ਪਰ ਹੁਣ ਮੈਂ ਆਪਣੇ ਨਾਂ ਲਈ ਯਰੂਸ਼ਲਮ ਸਥਾਨ ਨੂੰ ਚੁਣਿਆ ਹੈ ਅਤੇ ਦਾਊਦ ਨੂੰ ਚੁਣਿਆ ਹੈ ਕਿ ਉਹ ਮੇਰੀ ਪਰਜਾ ਇਸਰਾਏਲ ਦਾ ਆਗੂ ਹੋਵੇ।’
ਜ਼ਬੂਰ 48:1
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
ਜ਼ਬੂਰ 48:9
ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।
ਜ਼ਬੂਰ 76:2
ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ। ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ।
ਜ਼ਬੂਰ 128:5
ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।
ਯਸਈਆਹ 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!