ਜ਼ਬੂਰ 142:4
ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।
I looked | הַבֵּ֤יט | habbêṭ | ha-BATE |
on my right hand, | יָמִ֨ין׀ | yāmîn | ya-MEEN |
beheld, and | וּרְאֵה֮ | ûrĕʾēh | oo-reh-A |
but there was no man | וְאֵֽין | wĕʾên | veh-ANE |
know would that | לִ֪י | lî | lee |
me: refuge | מַ֫כִּ֥יר | makkîr | MA-KEER |
failed | אָבַ֣ד | ʾābad | ah-VAHD |
מָנ֣וֹס | mānôs | ma-NOSE | |
man no me; | מִמֶּ֑נִּי | mimmennî | mee-MEH-nee |
cared | אֵ֖ין | ʾên | ane |
for my soul. | דּוֹרֵ֣שׁ | dôrēš | doh-RAYSH |
לְנַפְשִֽׁי׃ | lĕnapšî | leh-nahf-SHEE |
Cross Reference
ਜ਼ਬੂਰ 31:11
ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ। ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ। ਉਹ ਮੇਰੇ ਪਾਸੋਂ ਡਰਦੇ ਹਨ ਅਤੇ ਮੈਥੋਂ ਬਚਦੇ ਫ਼ਿਰਦੇ ਹਨ।
ਜ਼ਬੂਰ 88:18
ਅਤੇ ਹੇ ਪਰਮੇਸ਼ੁਰ, ਤੁਸੀਂ ਮੈਨੂੰ ਮੇਰੇ ਸਾਰੇ ਦੋਸਤਾਂ ਅਤੇ ਪਿਆਰਿਆਂ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ। ਸਿਰਫ਼ ਹਨੇਰਾ ਹੀ ਮੇਰਾ ਸੰਗੀ ਸਾਥੀ ਹੈ।
ਜ਼ਬੂਰ 88:8
ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸੱਕਦਾ।
ਜ਼ਬੂਰ 69:20
ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।
੨ ਤਿਮੋਥਿਉਸ 4:16
ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।
ਮੱਤੀ 26:56
ਪਰ ਇਹ ਸਭ ਕੁਝ ਇਸ ਲਈ ਹੋਇਆ ਤਾਂ ਕਿ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ।” ਇਸਤੋਂ ਬਾਦ ਯਿਸੂ ਦੇ ਸਾਰੇ ਚੇਲੇ ਉਸ ਨੂੰ ਛੱਡ ਕੇ ਭੱਜ ਗਏ।
ਯਰਮਿਆਹ 30:17
ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’”
ਯਰਮਿਆਹ 25:35
ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ।
ਅੱਯੂਬ 19:13
“ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।
ਅੱਯੂਬ 11:20
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
੧ ਸਮੋਈਲ 27:1
ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”
੧ ਸਮੋਈਲ 23:19
ਜ਼ੀਫ਼ ਦੇ ਲੋਕਾਂ ਨੇ ਦਾਊਦ ਬਾਰੇ ਸ਼ਾਊਲ ਨੂੰ ਦੱਸਿਆ ਤਦ ਜ਼ੀਫ਼ ਦੇ ਲੋਕ ਗਿਬਆਹ ਵਿੱਚ ਸ਼ਾਊਲ ਕੋਲ ਆਏ ਅਤੇ ਆਕੇ ਉਸ ਨੂੰ ਕਹਿਣ ਲੱਗੇ, “ਦਾਊਦ ਸਾਡੇ ਹੀ ਇਲਾਕੇ ਵਿੱਚ ਲੁਕਦਾ ਫ਼ਿਰਦਾ ਹੈ। ਇਸ ਵਕਤ ਉਹ ਹੋਰੇਸ਼ ਦੀਆਂ ਪੱਕੀਆਂ ਥਾਵਾਂ ਵਿੱਚ ਹਨੀਲਾਹ ਦੇ ਪਹਾੜ ਉੱਪਰ ਜੋ ਯਸੀਮੋਨ ਦੀ ਦੱਖਣ ਵੱਲ ਹੈ, ਉੱਥੇ ਲੁਕਿਆ ਹੋਇਆ ਹੈ।
੧ ਸਮੋਈਲ 23:11
ਕੀ ਸ਼ਾਊਲ ਕਈਲਾਹ ਵਿੱਚ ਆਵੇਗਾ? ਕੀ ਕਾਈਲਾਹ ਦੇ ਲੋਕ ਮੈਨੂੰ ਸ਼ਾਊਲ ਦੇ ਹਵਾਲੇ ਕਰ ਦੇਣਗੇ? ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ! ਮੈਂ ਤੇਰਾ ਸੇਵਕ ਹਾਂ ਕਿਰਪਾ ਕਰਕੇ ਮੈਨੂੰ ਦੱਸੋ ਕਿ ਕੀ ਹੋਵੇਗਾ?” ਯਹੋਵਾਹ ਨੇ ਕਿਹਾ, “ਸ਼ਾਊਲ ਜ਼ਰੂਰ ਆਵੇਗਾ।”