ਜ਼ਬੂਰ 147:1
ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।
Praise | הַ֥לְלוּ | hallû | HAHL-loo |
ye the Lord: | יָ֨הּ׀ | yāh | ya |
for | כִּי | kî | kee |
good is it | ט֭וֹב | ṭôb | tove |
to sing praises | זַמְּרָ֣ה | zammĕrâ | za-meh-RA |
God; our unto | אֱלֹהֵ֑ינוּ | ʾĕlōhênû | ay-loh-HAY-noo |
for | כִּֽי | kî | kee |
it is pleasant; | נָ֝עִים | nāʿîm | NA-eem |
and praise | נָאוָ֥ה | nāʾwâ | na-VA |
is comely. | תְהִלָּֽה׃ | tĕhillâ | teh-hee-LA |
Cross Reference
ਜ਼ਬੂਰ 33:1
ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।
ਜ਼ਬੂਰ 135:3
ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।
ਜ਼ਬੂਰ 92:1
ਸਬਤ ਲਈ ਉਸਤਤਿ ਦਾ ਗੀਤ। ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
ਜ਼ਬੂਰ 42:4
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।
ਜ਼ਬੂਰ 63:3
ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।
ਜ਼ਬੂਰ 122:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਪਰਕਾਸ਼ ਦੀ ਪੋਥੀ 19:1
ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।