Cross Reference
ਜ਼ਬੂਰ 35:21
ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖ ਰਹੇ ਹਨ। ਉਹ ਝੂਠ ਬੋਲਦੇ ਹਨ ਅਤੇ ਆਖਦੇ ਹਨ, “ਆਹਾ ਅਸੀਂ ਜਾਣਦੇ ਹਾਂ ਕਿ ਤੁਸੀਂ ਕੀ ਕਰ ਰਹੇ ਹੋ।”
ਨੂਹ 3:46
ਸਾਡੇ ਸਾਰੇ ਹੀ ਦੁਸ਼ਮਣ ਸਾਡੇ ਨਾਲ ਗੁੱਸੇ ਵਿੱਚ ਭਰੇ ਹੋਏ ਗੱਲ ਕਰਦੇ ਨੇ।
ਨੂਹ 2:16
ਤੇਰੇ ਸਾਰੇ ਦੁਸ਼ਮਣ ਤੇਰੇ ਉੱਤੇ ਹੱਸਦੇ ਨੇ। ਉਹ ਸੀਟੀਆਂ ਮਾਰਦੇ ਨੇ ਤੇ ਤੇਰੇ ਉੱਤੇ ਦੰਦ ਕਰੀਚਦੇ ਨੇ। ਉਹ ਆਖਦੇ ਨੇ, “ਅਸੀਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਿਗਲ ਲਿਆ ਹੈ। ਅਸੀਂ ਸੱਚਮੁੱਚ ਅਜਿਹੇ ਦਿਨ ਦੀ ਉਡੀਕ ਕਰ ਰਹੇ ਸਾਂ, ਆਖਰਕਾਰ ਅਸੀਂ ਇਸ ਨੂੰ ਵਾਪਰਦਿਆਂ ਦੇਖ ਲਿਆ ਹੈ।”
ਜ਼ਬੂਰ 17:12
ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।
ਅੱਯੂਬ 16:10
ਲੋਕ ਮੇਰੇ ਦੁਆਲੇ ਇਕੱਠੇ ਹੋ ਗਏ ਨੇ। ਉਹ ਮੇਰਾ ਮਜ਼ਾਕ ਉਡਾਉਂਦੇ ਨੇ ਤੇ ਮੇਰੇ ਮੂੰਹ ਉੱਤੇ ਚਪੇੜਾਂ ਮਾਰਦੇ ਨੇ।
੧ ਪਤਰਸ 5:8
ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
ਮੱਤੀ 26:59
ਪ੍ਰਧਾਨ ਜਾਜਕ ਅਤੇ ਯਹੂਦੀਆਂ ਦੀ ਪੂਰੀ ਸਭਾ ਯਿਸੂ ਦੇ ਖਿਲਾਫ਼ ਝੂਠੇ ਗਵਾਹ ਲੱਭ ਰਹੀ ਸੀ। ਤਾਂ ਜੋ ਉਹ ਉਸ ਨੂੰ ਮਰਵਾ ਸੱਕਣ। ਉਹ ਅਜਿਹੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ ਜੋ ਯਿਸੂ ਦੇ ਵਿਰੁੱਧ ਕੁਝ ਕਹਿਣ।
ਮੱਤੀ 26:3
ਤਦ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਸਰਦਾਰ ਜਾਜਕ ਦੇ ਮਹਲ ਵਿੱਚ ਇਕੱਠੇ ਹੋਏ। ਸਰਦਾਰ ਜਾਜਕ ਦਾ ਨਾਓ ਕਯਾਫ਼ਾ ਸੀ।
ਹਿਜ਼ ਕੀ ਐਲ 22:27
“ਯਰੂਸ਼ਲਮ ਦੇ ਆਗੂ ਉਸ ਬਘਿਆੜ ਵਰਗੇ ਹਨ ਜਿਹੜਾ ਆਪਣੇ ਸ਼ਿਕਾਰ ਕੀਤੇ ਜਾਨਵਰ ਨੂੰ ਖਾ ਰਿਹਾ ਹੋਵੇ। ਉਹ ਆਗੂ ਸਿਰਫ਼ ਅਮੀਰ ਹੋਣ ਲਈ ਲੋਕਾਂ ਉੱਤੇ ਹਮਲਾ ਕਰਦੇ ਅਤੇ ਮਾਰਦੇ ਹਨ।
ਜ਼ਬੂਰ 35:17
ਮੇਰੇ ਮਾਲਕ ਤੁਸੀਂ ਕਿੰਨਾ ਕੁ ਚਿਰ ਇਨ੍ਹਾਂ ਮੰਦੀਆਂ ਗੱਲਾਂ ਦੇ ਵਾਪਰਨ ਨੂੰ ਦੇਖਦੇ ਰਹੋਂਗੇ? ਉਹ ਲੋਕ ਮੈਨੂੰ ਤਬਾਹ ਕਰਨ ਦਾ ਜਤਨ ਕਰ ਰਹੇ ਹਨ। ਹੇ ਪਰਮੇਸ਼ੁਰ ਮੇਰੀ ਜਿੰਦ ਦੀ ਰੱਖਿਆ ਕਰੋ। ਮੇਰੀ ਅਨਮੋਲ ਜ਼ਿੰਦਗੀ ਨੂੰ ਉਨ੍ਹਾਂ ਬੁਰੇ ਲੋਕਾਂ ਦੇ ਹੱਥੋਂ ਬਚਾਉ। ਉਹ ਸ਼ੇਰਾਂ ਵਰਗੇ ਹਨ।
ਜ਼ਬੂਰ 22:21
ਮੈਨੂੰ ਬੱਬਰ ਸ਼ੇਰਾਂ ਦੇ ਜਬਾੜਿਆਂ ਵਿੱਚੋਂ ਕੱਢ ਲਵੋ, ਮੈਨੂੰ ਸਾਨ੍ਹ ਦੇ ਸਿੰਗਾ ਤੋਂ ਬਚਾਉ।
ਜ਼ਬੂਰ 22:7
ਹਰ ਕੋਈ, ਜੋ ਮੇਰੇ ਵੱਲ ਵੇਖਦਾ ਹੈ ਮੇਰਾ ਮਜ਼ਾਕ ਉਡਾਉਂਦਾ। ਉਹ ਆਪਣੇ ਸਿਰ ਫ਼ੇਰਨ ਅਤੇ ਮੈਨੂੰ ਦੰਦੀਆਂ ਚਿੜ੍ਹਾਵਨ।
ਜ਼ਬੂਰ 7:2
ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ।