ਜ਼ਬੂਰ 23:2
ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।
He maketh me to lie down | בִּנְא֣וֹת | binʾôt | been-OTE |
in green | דֶּ֭שֶׁא | dešeʾ | DEH-sheh |
pastures: | יַרְבִּיצֵ֑נִי | yarbîṣēnî | yahr-bee-TSAY-nee |
he leadeth | עַל | ʿal | al |
me beside | מֵ֖י | mê | may |
the still | מְנֻח֣וֹת | mĕnuḥôt | meh-noo-HOTE |
waters. | יְנַהֲלֵֽנִי׃ | yĕnahălēnî | yeh-na-huh-LAY-nee |
Cross Reference
ਪਰਕਾਸ਼ ਦੀ ਪੋਥੀ 22:1
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।
ਜ਼ਬੂਰ 46:4
ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
ਯਸਈਆਹ 49:9
ਤੁਸੀਂ ਕੈਦੀਆਂ ਨੂੰ ਆਖੋਂਗੇ, ‘ਆਪਣੀ ਕੈਦ ਵਿੱਚੋਂ ਬਾਹਰ ਆ ਜਾਵੋ!’ ਤੁਸੀਂ ਉਨ੍ਹਾਂ ਲੋਕਾਂ ਨੂੰ ਆਖੋਂਗੇ ਜੋ ਅੰਧਕਾਰ ਵਿੱਚ ਹਨ, ‘ਅੰਧਕਾਰ ਵਿੱਚੋਂ ਬਾਹਰ ਨਿਕਲ ਆਵੋ!’ ਯਾਤਰਾ ਸਮੇਂ ਲੋਕ ਭੋਜਨ ਕਰਨਗੇ। ਸੱਖਣੀਆਂ ਪਹਾੜੀਆਂ ਵਿੱਚ ਵੀ ਉਨ੍ਹਾਂ ਕੋਲ ਭੋਜਨ ਹੋਵੇਗਾ।
ਪਰਕਾਸ਼ ਦੀ ਪੋਥੀ 7:17
ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
ਹਿਜ਼ ਕੀ ਐਲ 34:13
ਮੈਂ ਉਨ੍ਹਾਂ ਨੂੰ ਉਨ੍ਹਾਂ ਕੌਮਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਇਕੱਠਿਆਂ ਕਰਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਧਰਤੀ ਤੇ ਲਿਆਵਾਂਗਾ। ਅਤੇ ਮੈਂ ਉਨ੍ਹਾਂ ਦਾ, ਇਸਰਾਏਲ ਦੇ ਪਰਬਤਾਂ ਉੱਤੇ, ਨਦੀਆਂ ਕੰਢੇ, ਉਨ੍ਹਾਂ ਸਾਰੀਆਂ ਥਾਵਾਂ ਉੱਤੇ ਜਿੱਥੇ ਲੋਕ ਰਹਿੰਦੇ ਹਨ, ਪੋਸ਼ਣ ਕਰਾਂਗਾ।
ਪਰਕਾਸ਼ ਦੀ ਪੋਥੀ 21:6
ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।
ਯਸਈਆਹ 30:23
ਉਸ ਸਮੇਂ, ਯਹੋਵਾਹ ਤੁਹਾਡੇ ਲਈ ਵਰੱਖਾ ਭੇਜੇਗਾ। ਤੁਸੀਂ ਧਰਤੀ ਵਿੱਚ ਬੀਜ ਬੀਜੋਗੇ ਅਤੇ ਧਰਤੀ ਤੁਹਾਡੇ ਲਈ ਅਨਾਜ ਉਗਾਵੇਗੀ। ਤੁਹਾਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਵੇਗੀ। ਤੁਹਾਡੇ ਪਾਸ ਖੇਤਾਂ ਅੰਦਰ ਤੁਹਾਡੇ ਪਸ਼ੂਆਂ ਵਾਸਤੇ ਕਾਫ਼ੀ ਚਾਰਾ ਹੋਵੇਗਾ। ਤੁਹਾਡੀਆਂ ਭੇਡਾਂ ਲਈ ਵੱਡੇ-ਵੱਡੇ ਮੈਦਾਨ ਹੋਣਗੇ।
ਅੱਯੂਬ 34:29
ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਆਂ ਕਰੇ ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸੱਕਦਾ। ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸੱਕਦਾ। ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।