Psalm 26:8
ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
Psalm 26:8 in Other Translations
King James Version (KJV)
LORD, I have loved the habitation of thy house, and the place where thine honour dwelleth.
American Standard Version (ASV)
Jehovah, I love the habitation of thy house, And the place where thy glory dwelleth.
Bible in Basic English (BBE)
Lord, your house has been dear to me, and the resting-place of your glory.
Darby English Bible (DBY)
Jehovah, I have loved the habitation of thy house, and the place where thy glory dwelleth.
Webster's Bible (WBT)
LORD, I have loved the habitation of thy house, and the place where thy honor dwelleth.
World English Bible (WEB)
Yahweh, I love the habitation of your house, The place where your glory dwells.
Young's Literal Translation (YLT)
Jehovah, I have loved the habitation of Thy house, And the place of the tabernacle of Thine honour.
| Lord, | יְֽהוָ֗ה | yĕhwâ | yeh-VA |
| I have loved | אָ֭הַבְתִּי | ʾāhabtî | AH-hahv-tee |
| the habitation | מְע֣וֹן | mĕʿôn | meh-ONE |
| house, thy of | בֵּיתֶ֑ךָ | bêtekā | bay-TEH-ha |
| and the place | וּ֝מְק֗וֹם | ûmĕqôm | OO-meh-KOME |
| where thine honour | מִשְׁכַּ֥ן | miškan | meesh-KAHN |
| dwelleth. | כְּבוֹדֶֽךָ׃ | kĕbôdekā | keh-voh-DEH-ha |
Cross Reference
ਯੂਹੰਨਾ 2:14
ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਘੁੱਗੀਆਂ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
ਲੋਕਾ 2:49
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
ਲੋਕਾ 19:45
ਯਿਸੂ ਦਾ ਮੰਦਰ ਵਿੱਚ ਜਾਣਾ ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।
ਲੋਕਾ 2:46
ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ।
ਯਸਈਆਹ 38:22
“ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”
ਯਸਈਆਹ 38:20
ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”
ਜ਼ਬੂਰ 122:9
ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।
ਜ਼ਬੂਰ 122:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”
ਜ਼ਬੂਰ 84:10
ਤੁਹਾਡੇ ਮੰਦਰ ਵਿੱਚਲਾ ਇੱਕ ਵੀ ਦਿਨ ਕਿਸੇ ਹੋਰ ਥਾਂ ਦੇ ਹਜ਼ਾਰਾਂ ਦਿਨਾ ਨਾਲੋਂ ਬਿਹਤਰ ਹੈ। ਮੇਰੇ ਪਰਮੇਸ਼ੁਰ ਦੇ ਘਰ ਦੇ ਦਰਾਂ ਉੱਤੇ ਖੜ੍ਹੇ ਹੋਣਾ ਦੁਸ਼ਟ ਵਿਅਕਤੀ ਦੇ ਘਰੇ ਰਹਿਣ ਨਾਲੋਂ ਬਿਹਤਰ ਹੈ।
ਜ਼ਬੂਰ 84:1
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
ਜ਼ਬੂਰ 63:2
ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।
ਜ਼ਬੂਰ 42:4
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।
ਜ਼ਬੂਰ 27:4
ਯਹੋਵਾਹ ਤੋਂ ਮੈਂ ਇੱਕੋ ਚੀਜ਼ ਮੰਗਦਾ ਹਾਂ, ਮੈਨੂੰ ਸਾਰੀ ਉਮਰ ਆਪਣੇ ਮੰਦਰ ਵਿੱਚ ਬੈਠਣ ਦੇ, ਤਾਂ ਜੋ ਮੈਂ ਯਹੋਵਾਹ ਦੀ ਸੁੰਦਰਤਾ ਵੇਖ ਸੱਕਾਂ। ਅਤੇ ਉਸਦਾ ਮਹਿਲ ਵੇਖ ਸੱਕਾਂ।
੨ ਤਵਾਰੀਖ਼ 5:14
ਇਸ ਬੱਦਲ ਕਾਰਣ ਜਾਜਕ ਸੇਵਾ ਜਾਰੀ ਨਾ ਰੱਖ ਸੱਕੇ ਕਿਉਂ ਕਿ ਪਰਮੇਸ਼ੁਰ ਦਾ ਮੰਦਰ ਉਸ ਦੇ ਪਰਤਾਪ ਨਾਲ ਭਰ ਗਿਆ ਸੀ।
੧ ਤਵਾਰੀਖ਼ 29:3
ਮੈਂ ਪਰਮੇਸ਼ੁਰ ਦੇ ਮੰਦਰ ਵੱਲ ਆਪਣੀ ਸ਼ਰਧਾ ਕਾਰਣ ਆਪਣੇ ਖਜ਼ਾਨੇ ਵਿੱਚੋਂ ਸੋਨੇ ਅਤੇ ਚਾਂਦੀ ਦੀ ਇੱਕ ਖਾਸ ਸੁਗਾਤ ਦੇ ਰਿਹਾ ਹਾਂ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਕਿਉਂ ਕਿ ਮੈਂ ਸੱਚਮੁੱਚ ਚਾਹੁੰਦਾ ਹਾਂ ਕਿ ਮੇਰੇ ਪਰਮੇਸ਼ੁਰ ਲਈ ਪਵਿੱਤਰ ਮੰਦਰ ਉਸਾਰਿਆ ਜਾਵੇ।
੨ ਸਮੋਈਲ 15:25
ਤਦ ਪਾਤਸ਼ਾਹ ਦਾਊਦ ਨੇ ਸਾਦੋਕ ਨੂੰ ਆਖਿਆ, “ਪਰਮੇਸ਼ੁਰ ਦਾ ਪਵਿੱਤਰ ਸੰਦੂਕ ਸ਼ਹਿਰ ਨੂੰ ਮੋੜ ਲੈ ਜਾਵੋ। ਜੇਕਰ ਯਹੋਵਾਹ ਵੱਲੋਂ ਮੇਰੇ ਤੇ ਕਿਰਪਾ ਦਰਿਸ਼ਟੀ ਹੋਈ ਤਾਂ ਉਹ ਮੈਨੂੰ ਯਰੂਸ਼ਲਮ ’ਚ ਮੋੜ ਲਿਆਵੇਗਾ ਅਤੇ ਉਸ ਦੇ ਅਤੇ ਮੰਦਰ ਦੇ ਦਰਸ਼ਨ ਮੈਨੂੰ ਮੁੜ ਕਰਾਵੇਗਾ।
ਖ਼ਰੋਜ 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
ਖ਼ਰੋਜ 25:21
“ਮੈਂ ਤੁਹਾਨੂੰ ਇਕਰਾਰਨਾਮਾ ਦਿਆਂਗਾ। ਉਸ ਇਕਰਾਰਨਾਮੇ ਨੂੰ ਸੰਦੂਕ ਵਿੱਚ ਰੱਖ ਦਿਉ, ਅਤੇ ਸੰਦੂਕ ਉੱਪਰ ਢੱਕਣ ਰੱਖ ਦੇਣਾ।