ਜ਼ਬੂਰ 30:6
ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
And in my prosperity | וַ֭אֲנִי | waʾănî | VA-uh-nee |
I | אָמַ֣רְתִּי | ʾāmartî | ah-MAHR-tee |
said, | בְשַׁלְוִ֑י | bĕšalwî | veh-shahl-VEE |
never shall I | בַּל | bal | bahl |
אֶמּ֥וֹט | ʾemmôṭ | EH-mote | |
be moved. | לְעוֹלָֽם׃ | lĕʿôlām | leh-oh-LAHM |
Cross Reference
ਅੱਯੂਬ 29:18
“ਮੈਂ ਹਮੇਸ਼ਾ ਸੋਚਦਾ ਸਾਂ ਕਿ ਮੈਂ ਆਪਣੇ ਦੁਆਲੇ ਆਪਣਾ ਪਰਿਵਾਰ ਦੇਖਦਿਆਂ, ਬੁੱਢਾਪੇ ਵੱਲ ਵੱਧਦਿਆਂ ਲੰਮਾ ਜੀਵਨ ਜੀਵਾਂਗਾ।
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
ਯਸਈਆਹ 56:12
ਉਹ ਆਉਂਦੇ ਨੇ ਤੇ ਆਖਦੇ ਨੇ, “ਮੈਂ ਬੋੜੀ ਜਿਹੀ ਮੈਅ ਪੀਵਾਂਗਾ। ਮੈਂ ਬੋੜੀ ਜਿਹੀ ਬੀਅਰ ਪੀਵਾਂਗਾ। ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ, ਮੈਂ ਹੋਰ ਵੀ ਵੱਧੇਰੇ ਪੀਵਾਂਗਾ।”
ਯਸਈਆਹ 47:7
ਤੂੰ ਆਖਿਆ ਸੀ, ‘ਮੈਂ ਸਦਾ ਲਈ ਜੀਵਾਂਗੀ, ਮੈਂ ਹਮੇਸ਼ਾ ਮਹਾਰਾਣੀ ਰਹਾਂਗੀ।’ ਤੂੰ ਉਨ੍ਹਾਂ ਮੰਦੀਆਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ। ਜਿਹੜੀਆਂ ਤੂੰ ਉਨ੍ਹਾਂ ਲੋਕਾਂ ਨਾਲ ਕੀਤੀਆਂ ਸਨ। ਤੂੰ ਸੋਚਿਆ ਸੀ ਕਿ ਕੀ ਵਾਪਰੇਗਾ।
ਜ਼ਬੂਰ 119:117
ਮੇਰੀ ਮਦਦ ਕਰੋ, ਯਹੋਵਾਹ, ਅਤੇ ਮੈਂ ਬਚ ਜਾਵਾਂਗਾ। ਮੈਂ ਸਦਾ ਹੀ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਾਂਗਾ।
ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
ਜ਼ਬੂਰ 15:5
ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।
ਜ਼ਬੂਰ 10:6
ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”
੨ ਕੁਰਿੰਥੀਆਂ 12:7
ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ।