ਜ਼ਬੂਰ 34:19
ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।
Many | רַ֭בּוֹת | rabbôt | RA-bote |
are the afflictions | רָע֣וֹת | rāʿôt | ra-OTE |
of the righteous: | צַדִּ֑יק | ṣaddîq | tsa-DEEK |
Lord the but | וּ֝מִכֻּלָּ֗ם | ûmikkullām | OO-mee-koo-LAHM |
delivereth | יַצִּילֶ֥נּוּ | yaṣṣîlennû | ya-tsee-LEH-noo |
him out of them all. | יְהוָֽה׃ | yĕhwâ | yeh-VA |
Cross Reference
ਜ਼ਬੂਰ 34:17
ਯਹੋਵਾਹ ਅੱਗੇ ਪ੍ਰਾਰਥਨਾ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।
ਜ਼ਬੂਰ 34:6
ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸ ਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।
੨ ਕੁਰਿੰਥੀਆਂ 4:17
ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।
੧ ਪਤਰਸ 4:12
ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
੨ ਤਿਮੋਥਿਉਸ 3:11
ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
ਅਮਸਾਲ 24:16
ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ।
ਅੱਯੂਬ 5:19
ਉਹ ਤੈਨੂੰ ਛੇ ਮੁਸੀਬਤਾਂ ਤੋਂ ਬਚਾਵੇਗਾ ਅਤੇ ਸੱਤਵੀਁ ਵਿੱਚ ਵੀ ਤੈਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
ਯੂਹੰਨਾ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
੨ ਕੁਰਿੰਥੀਆਂ 4:7
ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।
ਜ਼ਬੂਰ 71:20
ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।
ਰਸੂਲਾਂ ਦੇ ਕਰਤੱਬ 14:22
ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”
ਇਬਰਾਨੀਆਂ 11:33
ਇਨ੍ਹਾਂ ਸਾਰੇ ਲੋਕਾਂ ਨੂੰ ਵਿਸ਼ਵਾਸ ਸੀ। ਉਨ੍ਹਾਂ ਨੇ ਆਪਣੇ ਵਿਸ਼ਵਾਸ ਨਾਲ ਹਕੂਮਤਾਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਉਹੀ ਕੀਤਾ ਜੋ ਸਹੀ ਸੀ ਅਤੇ ਉਹ ਚੀਜ਼ਾਂ ਪ੍ਰਾਪਤ ਕੀਤੀਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ। ਉਨ੍ਹਾਂ ਵਿੱਚੋਂ ਕਈਆਂ ਨੇ ਆਪਣੀ ਨਿਹਚਾ ਦੁਆਰਾ ਸ਼ੇਰਾਂ ਨੂੰ ਮੂੰਹ ਬੰਦ ਕਰ ਦਿੱਤੇ।
੧ ਥੱਸਲੁਨੀਕੀਆਂ 3:3
ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।
੨ ਕੁਰਿੰਥੀਆਂ 11:23
ਕੀ ਉਹ ਲੋਕ ਮਸੀਹ ਦੀ ਸੇਵਾ ਕਰ ਰਹੇ ਹਨ? ਮੈਂ ਉਨ੍ਹਾਂ ਨਾਲੋਂ ਵੱਧਕੇ ਉਸਦੀ ਸੇਵਾ ਕਰ ਰਿਹਾ ਹਾਂ। (ਮੈਂ ਝੱਲਾ ਹਾਂ ਜੋ ਇਸ ਤਰ੍ਹਾਂ ਗੱਲਾਂ ਕਰ ਰਿਹਾ ਹਾਂ।) ਮੈਂ ਉਨ੍ਹਾਂ ਲੋਕਾਂ ਨਾਲੋਂ ਵੱਧੇਰੇ ਕਾਰਜ ਕੀਤਾ ਹੈ। ਬਹੁਤ ਵਾਰੀ ਮੈਂ ਕੈਦ ਵਿੱਚ ਸਾਂ। ਮੈਂ ਵੀ ਵੱਧੇਰੇ ਕੁੱਟਾਂ ਝੱਲੀਆਂ ਹਨ। ਬਹੁਤ ਵਾਰੀ ਮੈਂ ਮੌਤ ਦੇ ਬਹੁਤ ਨੇੜੇ ਸਾਂ।
ਯਾਕੂਬ 5:10
ਭਰਾਵੋ ਅਤੇ ਭੈਣੋ, ਉਨ੍ਹਾਂ ਨਬੀਆਂ ਦੇ ਰਾਹ ਤੇ ਚੱਲੋ ਜਿਹੜੇ ਪ੍ਰਭੂ ਦੇ ਨਾਮ ਵਿੱਚ ਬੋਲੇ ਹਨ। ਉਨ੍ਹਾਂ ਨੇ ਬਹੁਤ ਦੁੱਖ ਝੱਲੇ ਪਰ ਉਹ ਬਹੁਤ ਸਬਰ ਵਾਲੇ ਸਨ।
ਅੱਯੂਬ 42:12
ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।
ਪਰਕਾਸ਼ ਦੀ ਪੋਥੀ 7:14
ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।