ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
I sought | דָּרַ֣שְׁתִּי | dāraštî | da-RAHSH-tee |
אֶת | ʾet | et | |
the Lord, | יְהוָ֣ה | yĕhwâ | yeh-VA |
and he heard | וְעָנָ֑נִי | wĕʿānānî | veh-ah-NA-nee |
delivered and me, | וּמִכָּל | ûmikkāl | oo-mee-KAHL |
me from all | מְ֝גוּרוֹתַ֗י | mĕgûrôtay | MEH-ɡoo-roh-TAI |
my fears. | הִצִּילָֽנִי׃ | hiṣṣîlānî | hee-tsee-LA-nee |
Cross Reference
ਜ਼ਬੂਰ 18:6
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
ਜ਼ਬੂਰ 116:1
ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਜ਼ਬੂਰ 56:3
ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।
੨ ਤਿਮੋਥਿਉਸ 1:7
ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ।
ਇਬਰਾਨੀਆਂ 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
ਯਵਨਾਹ 2:2
“ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
ਜ਼ਬੂਰ 31:22
ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
ਯਸਈਆਹ 12:2
ਮੈਨੂੰ ਉਸ ਉੱਤੇ ਭਰੋਸਾ ਹੈ। ਮੈਂ ਭੈਭੀਤ ਨਹੀਂ ਹਾਂ। ਉਹ ਮੈਨੂੰ ਬਚਾਉਂਦਾ ਹੈ। ਯਹੋਵਾਹ ਯਾਹ ਮੇਰੀ ਸ਼ਕਤੀ ਹੈ। ਉਹ ਮੈਨੂੰ ਬਚਾਉਂਦਾ ਹੈ। ਅਤੇ ਮੈਂ ਉਸ ਬਾਰੇ ਉਸਤਤ ਦੇ ਗੀਤ ਗਾਉਂਦਾ ਹਾਂ।
੨ ਕੁਰਿੰਥੀਆਂ 12:8
ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ।
ਲੋਕਾ 11:9
ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।
ਜ਼ਬੂਰ 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
ਜ਼ਬੂਰ 22:24
ਕਿਉਂ? ਕਿਉਂਕਿ ਯਹੋਵਾਹ ਉਨ੍ਹਾਂ ਗਰੀਬਾਂ ਦੀ ਮਦਦ ਕਰਦਾ ਹੈ ਜਿਹੜੇ ਸੰਕਟ ਵਿੱਚ ਹਨ। ਯਹੋਵਾਹ ਉਨ੍ਹਾਂ ਤੋਂ ਸ਼ਰਮਸਾਰ ਨਹੀਂ ਹੈ, ਤੇ ਨਾ ਹੀ ਉਹ ਉਨ੍ਹਾਂ ਨੂੰ ਨਫ਼ਰਤ ਕਰਦਾ ਹੈ। ਜੇ ਲੋਕੀ ਯਹੋਵਾਹ ਵਲੋ ਮਦਦ ਲਈ ਪੁਕਾਰ ਕਰਨਗੇ ਉਹ ਆਪਣੇ-ਆਪ ਨੂੰ ਲੋਕਾਂ ਤੋਂ ਨਹੀਂ ਛੁੱਪੇਗਾ।
ਜ਼ਬੂਰ 46:2
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
੨ ਕੁਰਿੰਥੀਆਂ 7:5
ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।
ਜ਼ਬੂਰ 77:1
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
੨ ਤਵਾਰੀਖ਼ 15:2
ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, “ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸ ਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸ ਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ।
੧ ਸਮੋਈਲ 27:1
ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”