ਜ਼ਬੂਰ 41:6
ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ। ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ। ਫ਼ੇਰ ਉਹ ਚੱਲੇ ਜਾਂਦੇ ਹਨ ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
And if | וְאִם | wĕʾim | veh-EEM |
he come | בָּ֤א | bāʾ | ba |
see to | לִרְא֨וֹת׀ | lirʾôt | leer-OTE |
me, he speaketh | שָׁ֤וְא | šāwĕʾ | SHA-veh |
vanity: | יְדַבֵּ֗ר | yĕdabbēr | yeh-da-BARE |
heart his | לִבּ֗וֹ | libbô | LEE-boh |
gathereth | יִקְבָּץ | yiqbāṣ | yeek-BAHTS |
iniquity | אָ֥וֶן | ʾāwen | AH-ven |
goeth he when itself; to | ל֑וֹ | lô | loh |
abroad, | יֵצֵ֖א | yēṣēʾ | yay-TSAY |
he telleth | לַח֣וּץ | laḥûṣ | la-HOOTS |
it. | יְדַבֵּֽר׃ | yĕdabbēr | yeh-da-BARE |
Cross Reference
ਜ਼ਬੂਰ 12:2
ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।
ਅਮਸਾਲ 26:24
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।
ਨਹਮਿਆਹ 6:1
ਹੋਰ ਸਮੱਸਿਆਵਾਂ ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ।
ਯਰਮਿਆਹ 20:10
ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”
ਦਾਨੀ ਐਲ 11:27
ਉਨ੍ਹਾਂ ਦੋਹਾਂ ਰਾਜਿਆਂ ਦੇ ਦਿਲ ਵਿੱਚ ਇੱਕ ਦੂਸਰੇ ਨੂੰ ਨੁਕਸਾਨ ਪਹੁੰਚਾਣ ਦੀ ਲਾਲਸਾ ਹੋਵੇਗੀ। ਉਹ ਇੱਕੋ ਮੇਜ਼ ਉੱਤੇ ਬੈਠਣਗੇ ਅਤੇ ਇੱਕ ਦੂਸਰੇ ਨਾਲ ਝੂਠ ਬੋਲਣਗੇ, ਪਰ ਇਸ ਨਾਲ ਕਿਸੇ ਇੱਕ ਨੂੰ ਵੀ ਲਾਭ ਨਹੀਂ ਹੋਵੇਗਾ। ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਦੇ ਅੰਤ ਸਮੇਂ ਨੂੰ ਨਿਸ਼ਚਿਤ ਕਰ ਦਿੱਤਾ ਹੈ।
ਮੀਕਾਹ 7:5
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।
ਲੋਕਾ 11:53
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬੜੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
ਲੋਕਾ 20:20
ਯਹੂਦੀ ਆਗੂਆਂ ਨੇ ਯਿਸੂ ਨਾਲ ਚਾਲ ਖੇਡੀ ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ੜਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸੱਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
੨ ਕੁਰਿੰਥੀਆਂ 11:26
ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।