ਜ਼ਬੂਰ 44
1 ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
2 ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
3 ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
4 ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
5 ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
6 ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
7 ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
8 ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।
9 ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
10 ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
11 ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
12 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
13 ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
14 ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।
15 ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
16 ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।
17 ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
18 ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
19 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
20 ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
21 ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
22 ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
23 ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?
25 ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
26 ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।
1 To the chief Musician for the sons of Korah, Maschil.
2 We have heard with our ears, O God, our fathers have told us, what work thou didst in their days, in the times of old.
3 How thou didst drive out the heathen with thy hand, and plantedst them; how thou didst afflict the people, and cast them out.
4 For they got not the land in possession by their own sword, neither did their own arm save them: but thy right hand, and thine arm, and the light of thy countenance, because thou hadst a favour unto them.
5 Thou art my King, O God: command deliverances for Jacob.
6 Through thee will we push down our enemies: through thy name will we tread them under that rise up against us.
7 For I will not trust in my bow, neither shall my sword save me.
8 But thou hast saved us from our enemies, and hast put them to shame that hated us.
9 In God we boast all the day long, and praise thy name for ever. Selah.
10 But thou hast cast off, and put us to shame; and goest not forth with our armies.
11 Thou makest us to turn back from the enemy: and they which hate us spoil for themselves.
12 Thou hast given us like sheep appointed for meat; and hast scattered us among the heathen.
13 Thou sellest thy people for nought, and dost not increase thy wealth by their price.
14 Thou makest us a reproach to our neighbours, a scorn and a derision to them that are round about us.
15 Thou makest us a byword among the heathen, a shaking of the head among the people.
16 My confusion is continually before me, and the shame of my face hath covered me,
17 For the voice of him that reproacheth and blasphemeth; by reason of the enemy and avenger.
18 All this is come upon us; yet have we not forgotten thee, neither have we dealt falsely in thy covenant.
19 Our heart is not turned back, neither have our steps declined from thy way;
20 Though thou hast sore broken us in the place of dragons, and covered us with the shadow of death.
21 If we have forgotten the name of our God, or stretched out our hands to a strange god;
22 Shall not God search this out? for he knoweth the secrets of the heart.
23 Yea, for thy sake are we killed all the day long; we are counted as sheep for the slaughter.
24 Awake, why sleepest thou, O Lord? arise, cast us not off for ever.
25 Wherefore hidest thou thy face, and forgettest our affliction and our oppression?
26 For our soul is bowed down to the dust: our belly cleaveth unto the earth.
27 Arise for our help, and redeem us for thy mercies’ sake.
Psalm 25 in Tamil and English
0
A Psalm of David.
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.