Psalm 47:5
ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।
Psalm 47:5 in Other Translations
King James Version (KJV)
God is gone up with a shout, the LORD with the sound of a trumpet.
American Standard Version (ASV)
God is gone up with a shout, Jehovah with the sound of a trumpet.
Bible in Basic English (BBE)
God has gone up with a glad cry, the Lord with the sound of the horn.
Darby English Bible (DBY)
God is gone up amid shouting, Jehovah amid the sound of the trumpet.
Webster's Bible (WBT)
He shall choose our inheritance for us, the excellence of Jacob whom he loved. Selah.
World English Bible (WEB)
God has gone up with a shout, Yahweh with the sound of a trumpet.
Young's Literal Translation (YLT)
God hath gone up with a shout, Jehovah with the sound of a trumpet.
| God | עָלָ֣ה | ʿālâ | ah-LA |
| is gone up | אֱ֭לֹהִים | ʾĕlōhîm | A-loh-heem |
| with a shout, | בִּתְרוּעָ֑ה | bitrûʿâ | beet-roo-AH |
| Lord the | יְ֝הוָ֗ה | yĕhwâ | YEH-VA |
| with the sound | בְּק֣וֹל | bĕqôl | beh-KOLE |
| of a trumpet. | שׁוֹפָֽר׃ | šôpār | shoh-FAHR |
Cross Reference
ਜ਼ਬੂਰ 68:33
ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।
ਜ਼ਬੂਰ 150:3
ਪਰਮੇਸ਼ੁਰ ਦੀ ਵਾਜੇ-ਗਾਜੇ ਨਾਲ ਉਸਤਤਿ ਕਰੋ। ਵੰਝਲੀਆ ਸਾਰੰਗੀਆ ਨਾਲ ਉਸਦੀ ਉਸਤਤਿ ਕਰੋ।
ਜ਼ਬੂਰ 24:7
ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
੨ ਸਮੋਈਲ 6:15
ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਜ਼ੈਕਾਰਾ ਬੁਲਾਉਂਦੇ ਅਤੇ ਤੂਰੀਆਂ ਵਜਾਉਂਦੇ ਚੁੱਕ ਕੇ ਲੈ ਆਏ। ਜਦੋਂ ਉਹ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਸ਼ਹਿਰ ਵਿੱਚ ਲੈ ਆਏ।
ਜ਼ਬੂਰ 98:6
ਨਰਸਿੰਘੇ ਅਤੇ ਵੰਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।
ਲੋਕਾ 24:51
ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
ਰਸੂਲਾਂ ਦੇ ਕਰਤੱਬ 1:5
ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
੧ ਤਿਮੋਥਿਉਸ 3:16
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।
ਪਰਕਾਸ਼ ਦੀ ਪੋਥੀ 8:6
ਸੱਤ ਦੂਤ ਆਪਣੀਆਂ ਤੁਰ੍ਹੀਆਂ ਵਜਾਉਂਦੇ ਹਨ ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੀਆਂ ਤੁਰ੍ਹੀਆਂ ਵਜਾਉਣ ਲਈ ਤਿਆਰ ਹੋਏ।
ਪਰਕਾਸ਼ ਦੀ ਪੋਥੀ 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
ਜ਼ਬੂਰ 81:3
ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।
ਜ਼ਬੂਰ 78:65
ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।
ਜ਼ਬੂਰ 68:24
ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ। ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤਿਹ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ।
ਗਿਣਤੀ 10:1
ਚਾਂਦੀ ਦੀਆਂ ਤੁਰ੍ਹੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ,
ਗਿਣਤੀ 23:21
ਪਰਮੇਸ਼ੁਰ, ਨੂੰ ਯਾਕੂਬ ਦੇ ਲੋਕਾਂ ਅੰਦਰ ਕੁਝ ਵੀ ਗਲਤ ਨਹੀਂ ਦਿਸਿਆ। ਪਰਮੇਸ਼ੁਰ ਨੂੰ, ਇਸਰਾਏਲ ਦੇ ਲੋਕਾਂ ਵਿੱਚ ਕੋਈ ਪਾਪ ਨਹੀਂ ਦਿਸਿਆ। ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੈ ਅਤੇ ਉਹ ਉਨ੍ਹਾਂ ਦੇ ਨਾਲ ਹੈ। ਉਹ ਉਸ ਨੂੰ ਆਪਣਾ ਰਾਜਾ ਹੋਣ ਦਾ ਐਲਾਨ ਕਰਦੇ ਹਨ!
ਯਸ਼ਵਾ 6:5
ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”
੧ ਤਵਾਰੀਖ਼ 15:24
ਜਾਜਕ ਸ਼ਬਨਯਾਹ, ਯੋਸ਼ਾਫ਼ਾਟ, ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਤੇ ਅਲੀਅਜ਼ਰ ਦਾ ਕੰਮ ਨੇਮ ਦੇ ਸੰਦੂਕ ਦੇ ਅੱਗੇ-ਅੱਗੇ ਚਲਦੇ ਤੁਰ੍ਹੀਆਂ ਵਜਾਉਣ ਦਾ ਸੀ। ਓਬੇਦ-ਅਦੋਮ ਅਤੇ ਯਿਰਯਾਹ ਦੇ ਨੇਮ ਦੇ ਸੰਦੂਕ ਲਈ ਹੋਰ ਦਰਬਾਨ ਸਨ।
੧ ਤਵਾਰੀਖ਼ 15:28
ਇਉਂ ਸਾਰੇ ਇਸਰਾਏਲੀ ਮਿਲ ਕੇ ਨੇਮ ਦੇ ਸੰਦੂਕ ਨੂੰ ਲੈ ਕੇ ਆਏ। ਉਨ੍ਹਾਂ ਨੇ ਜਸ਼ਨ ਮਨਾਇਆ ਅਤੇ ਸਾਜ ਵਜਾਏ। ਉਨ੍ਹਾਂ ਨੇ ਰੌਲਾ ਪਾਇਆ ਅਤੇ ਭੇਡੂ ਦੇ ਸਿੰਗ, ਤੁਰ੍ਹੀਆਂ ਵਜਾਈਆਂ ਅਤੇ ਮਜੀਰੇ, ਸਿਤਾਰਾਂ ਅਤੇ ਸਾਰੰਗੀਆਂ ਵਰਗੇ ਸਾਜ ਵਜਾਏ।
੧ ਤਵਾਰੀਖ਼ 16:42
ਹੇਮਾਨ ਅਤੇ ਯਦੂਥੂਨ ਉਨ੍ਹਾਂ ਦੇ ਸੰਗ ਸਨ। ਉਨ੍ਹਾਂ ਦਾ ਕੰਮ ਤੁਰ੍ਹੀਆਂ ਅਤੇ ਸਾਰੰਗੀਆਂ ਵਜਾਉਣਾ ਸੀ। ਇਸਦੇ ਇਲਾਵਾ ਉਹ ਹੋਰ ਵੀ ਸਾਜ਼ ਵਜਾਉਂਦੇ। ਜਦੋਂ ਪਰਮੇਸ਼ੁਰ ਦਾ ਗੁਣਗਾਨ ਹੁੰਦਾ ਤਾਂ ਉਹ ਕਈ ਤਰ੍ਹਾਂ ਦੇ ਸੰਗੀਤਕ ਸਾਜ਼ ਵਜਾਉਂਦੇ। ਯਦੁਥੂਨ ਦੇ ਪੁੱਤਰ ਫ਼ਾਟਕਾਂ ਦੀ ਰੱਖਵਾਲੀ ਕਰਦੇ।
ਜ਼ਬੂਰ 68:17
ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ। ਉਸ ਦੇ ਪਿੱਛੇ ਉਸ ਦੇ ਹਜ਼ਾਰਾਂ ਹੱਥ ਹਨ।
੧ ਥੱਸਲੁਨੀਕੀਆਂ 4:16
ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।
ਅਫ਼ਸੀਆਂ 4:8
ਇਸੇ ਲਈ, ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਜਦੋਂ ਉਹ ਉੱਪਰ ਅਕਾਸ਼ ਵਿੱਚ ਗਿਆ, ਉਸ ਨੇ ਕੈਦੀਆਂ ਨੂੰ ਆਪਣੇ ਨਾਲ ਲਿਆ, ਅਤੇ ਲੋਕਾਂ ਨੂੰ ਦਾਤਾਂ ਦਿੱਤੀਆਂ।”
੧ ਕੁਰਿੰਥੀਆਂ 15:52
ਇਸ ਨੂੰ ਇੱਕ ਛਣ ਹੀ ਲੱਗੇਗਾ। ਅਸੀਂ ਅੱਖ ਦੇ ਫ਼ੇਰ ਵਿੱਚ ਹੀ ਬਦਲ ਜਾਵਾਂਗੇ। ਜਦੋਂ ਆਖਰੀ ਤੁਰ੍ਹੀ ਵੱਜੇਗੀ ਇਹ ਉਦੋਂ ਹੀ ਹੋ ਜਾਵੇਗਾ। ਤੁਰ੍ਹੀ ਵਜਾਈ ਜਾਵੇਗੀ ਅਤੇ ਉਹ ਵਿਸ਼ਵਾਸੀ ਜਿਹੜੇ ਮਰ ਗਏ ਹਨ ਜੀਵਨ ਲਈ ਉੱਠਾਏ ਜਾਣਗੇ। ਅਤੇ ਉਹ ਸਰੀਰ ਪ੍ਰਾਪਤ ਕਰਣਗੇ ਜਿਹੜੇ ਨਸ਼ਟ ਨਹੀਂ ਕੀਤੇ ਜਾ ਸੱਕਦੇ।