ਜ਼ਬੂਰ 49:18
ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।
Though | כִּֽי | kî | kee |
while he lived | נַ֭פְשׁוֹ | napšô | NAHF-shoh |
blessed he | בְּחַיָּ֣יו | bĕḥayyāyw | beh-ha-YAV |
his soul: | יְבָרֵ֑ךְ | yĕbārēk | yeh-va-RAKE |
praise will men and | וְ֝יוֹדֻ֗ךָ | wĕyôdukā | VEH-yoh-DOO-ha |
thee, when | כִּי | kî | kee |
thou doest well | תֵיטִ֥יב | têṭîb | tay-TEEV |
to thyself. | לָֽךְ׃ | lāk | lahk |
Cross Reference
ਅਸਤਸਨਾ 29:19
“ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
੧ ਸਮੋਈਲ 25:6
ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨੇਹਾ ਘੱਲਿਆ, “ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।
ਆ ਸਤਰ 3:2
ਪਾਤਸ਼ਾਹੀ ਫਾਟਕ ਤੇ ਪਾਤਸ਼ਾਹ ਦੇ ਸਾਰੇ ਨੌਕਰ ਹੁਣ ਹਾਮਾਨ ਨੂੰ ਝੁਕੱ ਕੇ ਸਲਾਮ ਕਰਦੇ ਤੇ ਸਨਮਾਨ ਦਿੰਦੇ ਕਿਉਂ ਕਿ ਪਾਤਸ਼ਾਹ ਨੇ ਉਨ੍ਹਾਂ ਨੂੰ ਇਹ ਆਦੇਸ਼ ਦਿੱਤੇ ਸਨ। ਪਰ ਮਾਰਦਕਈ ਨੇ ਝੁਕ ਕੇ ਹਾਮਾਨ ਨੂੰ ਆਦਰ ਦੇਣ ਤੋਂ ਇਨਕਾਰ ਕਰ ਦਿੱਤਾ।
ਜ਼ਬੂਰ 10:3
ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।
ਹੋ ਸੀਅ 12:8
ਅਫ਼ਰਾਈਮ ਨੇ ਕਿਹਾ, ‘ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸੱਕੇਗਾ ਜਿਸ ਨੂੰ ਪਾਪ ਕਿਹਾ ਜਾ ਸੱਕੇ।’
ਰਸੂਲਾਂ ਦੇ ਕਰਤੱਬ 12:20
ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
ਪਰਕਾਸ਼ ਦੀ ਪੋਥੀ 13:3
ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁੱਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।