Psalm 50 - WEB (Punjabi)
1 > The Mighty One, God, Yahweh, speaks, And calls the earth from sunrise to sunset.ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 Out of Zion, the perfection of beauty, God shines forth.ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 Our God comes, and does not keep silent. A fire devours before him. It is very tempestuous around him.ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 He calls to the heavens above, To the earth, that he may judge his people:ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 "Gather my saints together to me, Those who have made a covenant with me by sacrifice."ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 The heavens shall declare his righteousness, For God himself is judge. Selah.ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 "Hear, my people, and I will speak; Israel, and I will testify against you. I am God, your God.ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 I don't rebuke you for your sacrifices. Your burnt offerings are continually before me.ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 I have no need for a bull from your stall, Nor male goats from your pens.ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 For every animal of the forest is mine, And the cattle on a thousand hills.ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 I know all the birds of the mountains. The wild animals of the field are mine.ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 If I were hungry, I would not tell you, For the world is mine, and all that is in it.ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 Will I eat the flesh of bulls, Or drink the blood of goats?ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 Offer to God the sacrifice of thanksgiving. Pay your vows to the Most High.ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 Call on me in the day of trouble. I will deliver you, and you will honor me."ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 But to the wicked God says, "What right do you have to declare my statutes, That you have taken my covenant on your lips,ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, “ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 Seeing you hate instruction, And throw my words behind you?ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 When you saw a thief, you consented with him, And have participated with adulterers.ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ। ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 "You give your mouth to evil. You harnesses your tongue for deceit.ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 You sit and speak against your brother. You slander your own mother's son.ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ, ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 You have done these things, and I kept silent. You thought that the "I AM" was just like you. I will rebuke you, and accuse you in front of your eyes.ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 "Now consider this, you who forget God, Lest I tear you into pieces, and there be none to deliver.ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 Whoever offers the sacrifice of thanksgiving glorifies me, And prepares his way so that I will show God's salvation to him."ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
Punjabi Bible