Psalm 56 - DBY (Punjabi)
1 {To the chief Musician. On Jonathelem-rechokim. Of David. Michtam; when the Philistines took him in Gath.} Be gracious unto me, O God; for man would swallow me up: all the day long fighting he oppresseth me.ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।
2 Mine enemies would swallow [me] up all the day long; for they are many that fight against me haughtily.ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
3 In the day that I am afraid, I will confide in thee.ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।
4 In God will I praise his word, in God I put my confidence: I will not fear; what can flesh do unto me?ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
5 All the day long they wrest my words; all their thoughts are against me for evil.ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।
6 They gather themselves together, they hide themselves; they mark my steps, because they wait for my soul.ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।
7 Shall they escape by iniquity? In anger cast down the peoples, O God.ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।
8 *Thou* countest my wanderings; put my tears into thy bottle: are they not in thy book?ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
9 Then shall mine enemies return backward in the day when I call: this I know, for God is for me.ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।
10 In God will I praise [his] word; in Jehovah will I praise [his] word.ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
11 In God have I put my confidence: I will not fear; what can man do unto me?ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।
12 Thy vows are upon me, O God: I will render thanks unto thee.ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
13 For thou hast delivered my soul from death; [wilt thou] not [keep] my feet from falling, that I may walk before God in the light of the living?ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।
Punjabi Bible