ਜ਼ਬੂਰ 59:15
ਉਹ ਭੋਜਨ ਦੀ ਤਲਾਸ਼ ਕਰਨਗੇ ਪਰ ਉਨ੍ਹਾਂ ਨੂੰ ਨਾ ਤਾਂ ਭੋਜਨ ਮਿਲੇਗਾ ਅਤੇ ਨਾ ਸੌਣ ਲਈ ਕੋਈ ਥਾਂ।
Let them | הֵ֭מָּה | hēmmâ | HAY-ma |
wander up and down | יְנִוע֣וּן | yĕniwʿûn | yeh-neev-OON |
meat, for | לֶאֱכֹ֑ל | leʾĕkōl | leh-ay-HOLE |
and grudge | אִם | ʾim | eem |
if | לֹ֥א | lōʾ | loh |
they be not | יִ֝שְׂבְּע֗וּ | yiśbĕʿû | YEES-beh-OO |
satisfied. | וַיָּלִֽינוּ׃ | wayyālînû | va-ya-LEE-noo |
Cross Reference
ਅੱਯੂਬ 15:23
ਉਹ ਇੱਧਰ-ਓਧਰ ਭਟਕਦਾ ਹੈ ਪਰ ਉਸਦਾ ਸ਼ਰੀਰ ਗਿਰਝਾਂ ਲਈ ਭੋਜਨ ਬਣੇਗਾ। ਉਹ ਜਾਣਦਾ ਹੈ ਕਿ ਉਸਦੀ ਮੌਤ ਬਹੁਤ ਨੇੜੇ ਹੈ।
ਜ਼ਬੂਰ 109:10
ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।
ਮੱਤੀ 24:7
ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
ਮੀਕਾਹ 3:5
ਝੂਠੇ ਨਬੀ ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
ਨੂਹ 5:9
ਭੋਜਨ ਲਈ ਅਸੀਂ ਆਪਣੇ ਜੀਵਨ ਖਤਰੇ ਵਿੱਚ ਪਾਉਂਦੇ ਹਾਂ। ਇੱਥੇ, ਮਾਰੂਬਲ ਅੰਦਰ ਤਲਵਾਰਧਾਰੀ ਲੋਕ ਨੇ।
ਨੂਹ 4:9
ਉਨ੍ਹਾਂ ਲੋਕਾਂ ਕੋਲ ਜੋ ਤਲਵਾਰ ਨਾਲ ਮਾਰੇ ਗਏ ਸਨ ਉਨ੍ਹਾਂ ਲੋਕਾਂ ਨਾਲੋਂ ਵੱਧੀਆ ਸੀ ਜਿਹੜੇ ਅਕਾਲ ਕਾਰਣ ਮਾਰੇ ਗਏ ਸਨ। ਉਨ੍ਹਾਂ ਦੇ ਪ੍ਰਾਣ ਨਿਕਲ ਗਏ ਉਨ੍ਹਾਂ ਵਿੱਚੋਂ ਕਿਉਂ ਕਿ ਉਨ੍ਹਾਂ ਨੂੰ ਖੇਤ ਵਿੱਚੋਂ ਭੋਜਨ ਨਹੀਂ ਮਿਲਿਆ।
ਨੂਹ 4:4
ਨਿਆਣੇ ਦੀ ਜੀਭ ਪਿਆਸ ਨਾਲ ਤਾਲੂ ਨਾਲ ਲੱਗ ਗਈ ਹੈ, ਛੋਟੇ ਬੱਚੇ ਰੋਟੀ ਮੰਗ ਰਹੇ ਹਨ। ਪਰ ਕੋਈ ਉਨ੍ਹਾਂ ਨੂੰ ਨਹੀਂ ਦਿੰਦਾ।
ਯਸਈਆਹ 56:11
ਉਹ ਭੁੱਖੇ ਕੁਤਿਆਂ ਵ੍ਵਰਗੇ ਨੇ। ਉਹ ਕਦੇ ਨਹੀਂ ਰੱਜਦੇ। ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ। ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ ਸੰਤੁਸ਼ਟ ਕਰਨਾ ਜਾਣਦੇ ਨੇ।
ਯਸਈਆਹ 8:21
ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।
ਅੱਯੂਬ 30:1
“ਪਰ ਹੁਣ, ਉਹ ਲੋਕ ਵੀ ਜਿਹੜੇ ਮੇਰੇ ਨਾਲੋਂ ਉਮਰ ਵਿੱਚ ਛੋਟੇ ਹਨ ਮੇਰਾ ਮਜ਼ਾਕ ਉਡਾ ਰਹੇ ਨੇ। ਤੇ ਉਨ੍ਹਾਂ ਦੇ ਪਿਤਾ ਇੰਨੇ ਨਿਕੰਮੇ ਸਨ ਕਿ ਮੈਂ ਉਨ੍ਹਾਂ ਨੂੰ ਆਪਣੀਆਂ ਭੇਡਾਂ ਦੀ ਨਿਗਰਾਨੀ ਕਰਨ ਵਾਲੇ ਕੁਤਿਆਂ ਦੇ ਨਾਲ ਵੀ ਨਹੀਂ ਰੱਖ ਸੱਕਦਾ।
੨ ਸਲਾਤੀਨ 6:25
ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ ਅਤੇ ਫ਼ੌਜ ਨੇ ਅੰਨ ਸ਼ਹਿਰ ਦੇ ਅੰਦਰ ਨਾ ਆਣ ਦਿੱਤਾ ਇਸ ਲਈ ਸਾਮਰਿਯਾ ਵਿੱਚ ਮਹਾਂਕਾਲ ਪੈ ਗਿਆ। ਇੱਥੋਂ ਤੱਕ ਹਾਲਤ ਬੁਰੀ ਹੋ ਗਈ ਕਿ ਇੱਕ ਖੋਤੇ ਦਾ ਸਿਰ ਵੀ ਚਾਂਦੀ ਦੇ ਅਸੀਂ ਸਿੱਕਿਆਂ ਦੇ ਤੁੱਲ ਵਿਕਦਾ ਅਤੇ ਕਬੂਤਰ (ਘੁੱਗੀ) ਦੀ ਵਿੱਠ ਦਾ ਅੱਧਾ ਸੇਰ ਚਾਂਦੀ ਦੇ ਪੰਜ ਸਿੱਕਿਆਂ ਦੀ ਵਿਕਦੀ।
ਅਸਤਸਨਾ 28:53
ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।
ਅਸਤਸਨਾ 28:48
ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।