ਜ਼ਬੂਰ 63
1 ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।
2 ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।
3 ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।
4 ਹਾਂ, ਮੈਂ ਆਪਣੀ ਜ਼ਿੰਦਗੀ ਵਿੱਚ ਤੁਹਾਡੀ ਉਸਤਤਿ ਕਰਾਂਗਾ। ਤੁਹਾਡੇ ਨਾਮ ਤੇ ਹੀ, ਮੈਂ ਪ੍ਰਾਰਥਨਾ ਲਈ ਆਪਣੇ ਹੱਥ ਚੁੱਕਦਾ ਹਾਂ।
5 ਮੈਂ ਇੰਝ ਸੰਤੁਸ਼ਟ ਹੋ ਜਾਵਾਂਗਾ ਜਿਵੇਂ ਸਭ ਤੋਂ ਵੱਧੀਆ ਭੋਜਨ ਕੀਤਾ ਹੋਵੇ। ਅਤੇ ਖੁਸ਼ੀ ਭਰੇ ਬੁਲ੍ਹਾਂ ਨਾਲ ਮੇਰਾ ਮੁੱਖ ਤੁਹਾਡੀ ਉਸਤਤਿ ਕਰੇਗਾ।
6 ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।
7 ਸੱਚਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ। ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ।
8 ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।
9 ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ।
10 ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਖਾਣਗੇ।
11 ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।
1 A Psalm of David, when he was in the wilderness of Judah.
2 O God, thou art my God; early will I seek thee: my soul thirsteth for thee, my flesh longeth for thee in a dry and thirsty land, where no water is;
3 To see thy power and thy glory, so as I have seen thee in the sanctuary.
4 Because thy lovingkindness is better than life, my lips shall praise thee.
5 Thus will I bless thee while I live: I will lift up my hands in thy name.
6 My soul shall be satisfied as with marrow and fatness; and my mouth shall praise thee with joyful lips:
7 When I remember thee upon my bed, and meditate on thee in the night watches.
8 Because thou hast been my help, therefore in the shadow of thy wings will I rejoice.
9 My soul followeth hard after thee: thy right hand upholdeth me.
10 But those that seek my soul, to destroy it, shall go into the lower parts of the earth.
11 They shall fall by the sword: they shall be a portion for foxes.
12 But the king shall rejoice in God; every one that sweareth by him shall glory: but the mouth of them that speak lies shall be stopped.
Psalm 25 in Tamil and English
0
A Psalm of David.
1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.
8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.
10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.
11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.
12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.
13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.
14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.
16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.
17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.
18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.
19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.
20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.
21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.
22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.