ਜ਼ਬੂਰ 64:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
Hear | שְׁמַע | šĕmaʿ | sheh-MA |
my voice, | אֱלֹהִ֣ים | ʾĕlōhîm | ay-loh-HEEM |
O God, | קוֹלִ֣י | qôlî | koh-LEE |
in my prayer: | בְשִׂיחִ֑י | bĕśîḥî | veh-see-HEE |
preserve | מִפַּ֥חַד | mippaḥad | mee-PA-hahd |
my life | א֝וֹיֵ֗ב | ʾôyēb | OH-YAVE |
from fear | תִּצֹּ֥ר | tiṣṣōr | tee-TSORE |
of the enemy. | חַיָּֽי׃ | ḥayyāy | ha-YAI |
Cross Reference
ਜ਼ਬੂਰ 17:8
ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
ਰਸੂਲਾਂ ਦੇ ਕਰਤੱਬ 18:9
ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।
ਨੂਹ 3:55
ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ।
ਜ਼ਬੂਰ 143:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।
ਜ਼ਬੂਰ 141:1
ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ।
ਜ਼ਬੂਰ 140:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।
ਜ਼ਬੂਰ 130:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।
ਜ਼ਬੂਰ 56:2
ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
ਜ਼ਬੂਰ 55:1
ਨਿਰਦੇਸ਼ਕ ਲਈ: ਸਾਜਾਂ ਨਾਲ ਦਾਊਦ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਪ੍ਰਾਰਥਨਾ ਨੂੰ ਅਣਡਿਠ ਨਾ ਕਰੋ।
ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
ਜ਼ਬੂਰ 31:13
ਮੈਂ ਟਿਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ। ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ।
ਜ਼ਬੂਰ 27:7
ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ। ਮੇਰੇ ਤੇ ਦਯਾਵਾਨ ਹੋ।
ਰਸੂਲਾਂ ਦੇ ਕਰਤੱਬ 27:24
ਪਰਮੇਸ਼ੁਰ ਦੇ ਦੂਤ ਨੇ ਕਿਹਾ, ‘ਪੌਲੁਸ, ਤੂੰ ਘਬਰਾ ਨਾ। ਤੈਨੂੰ ਕੈਸਰ ਅੱਗੇ ਜ਼ਰੂਰ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਤੇਰੀ ਖਾਤਿਰ ਪਰਮੇਸ਼ੁਰ ਉਨ੍ਹਾਂ ਸਾਰਿਆਂ ਦੀ ਜਾਨ ਬਚਾਵੇਗਾ ਜੋ ਤੇਰੇ ਨਾਲ ਜਹਾਜ਼ ਤੇ ਹਨ।’