ਜ਼ਬੂਰ 68:22
ਮੇਰੇ ਪਰਮੇਸ਼ੁਰ ਨੇ ਆਖਿਆ, “ਮੈਂ ਬਾਸ਼ਾਨ ਤੋਂ ਵੈਰੀ ਨੂੰ ਵਾਪਸ ਲਿਆਵਾਂਗਾ, ਮੈਂ ਵੈਰੀ ਨੂੰ ਪੱਛਮ ਵਿੱਚੋਂ ਵਾਪਸ ਲਿਆਵਾਂਗਾ।
The Lord | אָמַ֣ר | ʾāmar | ah-MAHR |
said, | אֲ֭דֹנָי | ʾădōnāy | UH-doh-nai |
again bring will I | מִבָּשָׁ֣ן | mibbāšān | mee-ba-SHAHN |
from Bashan, | אָשִׁ֑יב | ʾāšîb | ah-SHEEV |
again people my bring will I | אָ֝שִׁ֗יב | ʾāšîb | AH-SHEEV |
from the depths | מִֽמְּצֻל֥וֹת | mimmĕṣulôt | mee-meh-tsoo-LOTE |
of the sea: | יָֽם׃ | yām | yahm |
Cross Reference
ਗਿਣਤੀ 21:33
ਫ਼ੇਰ ਇਸਰਾਏਲੀ ਲੋਕ ਬਾਸ਼ਾਨ ਨੂੰ ਜਾਣ ਵਾਲੀ ਸੜਕ ਉੱਤੇ ਤੁਰ ਪਏ। ਬਾਸ਼ਾਨ ਦੇ ਰਾਜੇ ਓਗ ਨੇ ਆਪਣੀਆਂ ਫ਼ੌਜਾਂ ਇਸਰਾਏਲ ਦੇ ਲੋਕਾਂ ਉੱਤੇ ਚੜ੍ਹਾ ਲਿਆਂਦੀਆਂ। ਉਸ ਨੇ ਉਨ੍ਹਾਂ ਨਾਲ ਅੰਦਰਾਈ ਵਿਖੇ ਲੜਾਈ ਕੀਤੀ।
ਆਮੋਸ 9:2
ਭਾਵੇਂ ਉਹ ਹੇਠਾਂ ਸ਼ਿਓਲ ਤੀਕ ਵੀ ਪੁੱਟ ਲੈਣ, ਮੈਂ ਉਨ੍ਹਾਂ ਨੂੰ ਉੱਥੋਂ ਵੀ ਕੱਢ ਲਿਆਵਾਂਗਾ ਤੇ ਜੇਕਰ ਉਹ ਅਕਾਸ਼ ਤੀਕ ਚੜ੍ਹ ਜਾਣ, ਮੈਂ ਉਨ੍ਹਾਂ ਨੂੰ ਉੱਥੋਂ ਹੇਠਾ ਲੈ ਆਵਾਂਗਾ।
ਹੋ ਸੀਅ 1:10
ਯਹੋਵਾਹ ਪਰਮੇਸ਼ੁਰ ਦਾ ਇਕਰਾਰ ਇੱਥੇ ਬਹੁਤ ਸਾਰੇ ਇਸਰਾਏਲੀ ਹੋਣਗੇ “ਭਵਿੱਖ ਵਿੱਚ, ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗ ਅਣਗਿਣਤ ਹੋਵੇਗੀ। ਅਤੇ ਇਹ ਉਬੇ ਹੀ ਵਾਪਰੇਗਾ ਜਿੱਥੇ ਉਨ੍ਹਾਂ ਨੂੰ ਇਹ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ।’ ਉੱਥੇ ਉਨ੍ਹਾਂ ਨੂੰ ਕਿਹਾ ਜਾਵੇਗਾ, ‘ਤੁਸੀਂ ਜਿਉਂਦੇ ਪਰਮੇਸ਼ੁਰ ਦੇ ਬੱਚੇ ਹੋਂ!’
ਹਿਜ਼ ਕੀ ਐਲ 36:24
ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ।
ਯਰਮਿਆਹ 23:5
ਧਰਤੀ ਅੰਕੁਰ ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਸਮਾਂ ਆ ਰਿਹਾ ਹੈ ਜਦੋਂ ਮੈਂ ਦਾਊਦ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਧਰਮੀ ਟਹਿਣੀ ਲਿਆਵਾਂਗਾ। ਉਹ ਰਾਜਾ ਬਣੇਗਾ, ਜਿਹੜਾ ਸਿਆਣਪ ਨਾਲ ਰਾਜ ਕਰੇਗਾ। ਉਹ ਉਹੀ ਕਰੇਗਾ ਜੋ ਜਾਇਜ਼ ਅਤੇ ਦੇਸ਼ ਲਈ ਸਹੀ ਹੈ।
ਯਸਈਆਹ 51:10
ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।
ਯਸਈਆਹ 49:22
ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਦੇਖੋ, ਮੈਂ ਕੌਮਾਂ ਲਈ ਆਪਣਾ ਹੱਥ ਹਿਲਾਵਾਂਗਾ। ਸਾਰੇ ਲੋਕਾਂ ਦੇ ਦੇਖਣ ਲਈ ਮੈਂ ਆਪਣਾ ਝੰਡਾ ਉੱਚਾ ਕਰਾਂਗਾ ਫੇਰ ਉਹ ਤੁਹਾਡੇ ਬੱਚਿਆਂ ਨੂੰ ਤੁਹਾਡੇ ਕੋਲ ਲੈ ਕੇ ਆ ਜਾਣਗੇ। ਉਹ ਲੋਕ ਤੁਹਾਡੇ ਬੱਚਿਆਂ ਨੂੰ ਮੋਢਿਆਂ ਉੱਪਰ ਚੁੱਕਣਗੇ, ਅਤੇ ਉਹ ਉਨ੍ਹਾਂ ਨੂੰ ਆਪਣੀਆਂ ਬਾਹਾਂ ਦਾ ਸਹਾਰਾ ਦੇਣਗੇ।
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।
ਖ਼ਰੋਜ 14:29
ਪਰ ਇਸਰਾਏਲ ਦੇ ਲੋਕ ਸਮੁੰਦਰ ਰਾਹੀਂ ਸੁੱਕੀ ਧਰਤੀ ਤੇ ਲੰਘ ਗਏ। ਪਾਣੀ ਸੱਜੇ ਪਾਸੇ ਅਤੇ ਖੱਬੇ ਪਾਸੇ ਕੰਧਾਂ ਵਾਂਗ ਖਲੋਤਾ ਰਿਹਾ।
ਖ਼ਰੋਜ 14:22
ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਥਾਂ ਤੋਂ ਲੰਘ ਗਏ। ਉਨ੍ਹਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਇੱਕ ਕੰਧ ਵਾਂਗ ਸੀ।