ਜ਼ਬੂਰ 69:25
ਉਨ੍ਹਾਂ ਦੇ ਘਰ ਸੱਖਣੇ ਕਰ ਦਿਉ, ਉੱਥੇ ਕੋਈ ਵੀ ਨਾ ਰਹੇ।
Let their habitation | תְּהִי | tĕhî | teh-HEE |
be | טִֽירָתָ֥ם | ṭîrātām | tee-ra-TAHM |
desolate; | נְשַׁמָּ֑ה | nĕšammâ | neh-sha-MA |
let and | בְּ֝אָהֳלֵיהֶ֗ם | bĕʾāhŏlêhem | BEH-ah-hoh-lay-HEM |
none | אַל | ʾal | al |
dwell | יְהִ֥י | yĕhî | yeh-HEE |
in their tents. | יֹשֵֽׁב׃ | yōšēb | yoh-SHAVE |
Cross Reference
ਮੱਤੀ 23:38
ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
ਰਸੂਲਾਂ ਦੇ ਕਰਤੱਬ 1:20
ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’
੧ ਸਲਾਤੀਨ 9:8
ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
ਯਸਈਆਹ 5:1
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।
ਯਸਈਆਹ 6:11
ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”
ਯਰਮਿਆਹ 7:12
“‘ਯਹੂਦਾਹ ਦੇ ਲੋਕੋ, ਹੁਣ ਸ਼ੀਲੋਹ ਦੇ ਕਸਬੇ ਵੱਲ ਨੂੰ ਜਾਓ। ਉਸ ਥਾਂ ਉੱਤੇ ਜਾਓ ਜਿੱਥੇ ਮੈਂ ਆਪਣੇ ਨਾਮ ਲਈ ਪਹਿਲਾ ਘਰ ਬਣਾਇਆ ਸੀ। ਇਸਰਾਏਲ ਦੇ ਲੋਕਾਂ ਨੇ ਵੀ ਮੰਦੀਆਂ ਗੱਲਾਂ ਕੀਤੀਆਂ। ਜਾਓ ਅਤੇ ਦੇਖੋ ਮੈਂ ਉਨ੍ਹਾਂ ਦੇ ਮੰਦੇ ਅਮਲਾਂ ਕਾਰਣ ਉਸ ਥਾਂ ਦਾ ਕੀ ਹਾਲ ਕੀਤਾ ਸੀ।
ਮੱਤੀ 24:1
ਮੰਦਰ ਦਾ ਭਵਿੱਖ ਵਿੱਚ ਹੋਣ ਵਾਲਾ ਨੁਕਸਾਨ ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸ ਦੇ ਚੇਲੇ ਉਸ ਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।
ਲੋਕਾ 13:35
ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”