ਜ਼ਬੂਰ 70
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ। ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!
2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।
3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।
4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।
5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।
1 To the chief Musician, A Psalm of David, to bring to remembrance.
2 Make haste, O God, to deliver me; make haste to help me, O Lord.
3 Let them be ashamed and confounded that seek after my soul: let them be turned backward, and put to confusion, that desire my hurt.
4 Let them be turned back for a reward of their shame that say, Aha, aha.
5 Let all those that seek thee rejoice and be glad in thee: and let such as love thy salvation say continually, Let God be magnified.
6 But I am poor and needy: make haste unto me, O God: thou art my help and my deliverer; O Lord, make no tarrying.