Psalm 76:6
ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗੱਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰੱਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।
Psalm 76:6 in Other Translations
King James Version (KJV)
At thy rebuke, O God of Jacob, both the chariot and horse are cast into a dead sleep.
American Standard Version (ASV)
At thy rebuke, O God of Jacob, Both chariot and horse are cast into a deep sleep.
Bible in Basic English (BBE)
At the voice of your wrath, O God of Jacob, deep sleep has overcome carriage and horse.
Darby English Bible (DBY)
At thy rebuke, O God of Jacob, both chariot and horse are cast into a dead sleep.
Webster's Bible (WBT)
The stout-hearted are spoiled, they have slept their sleep: and none of the men of might have found their hands.
World English Bible (WEB)
At your rebuke, God of Jacob, Both chariot and horse are cast into a deep sleep.
Young's Literal Translation (YLT)
From Thy rebuke, O God of Jacob, Both rider and horse have been fast asleep.
| At thy rebuke, | מִ֭גַּעֲרָ֣תְךָ | miggaʿărātĕkā | MEE-ɡa-uh-RA-teh-ha |
| O God | אֱלֹהֵ֣י | ʾĕlōhê | ay-loh-HAY |
| of Jacob, | יַעֲקֹ֑ב | yaʿăqōb | ya-uh-KOVE |
| chariot the both | נִ֝רְדָּ֗ם | nirdām | NEER-DAHM |
| and horse | וְרֶ֣כֶב | wĕrekeb | veh-REH-hev |
| are cast into a dead sleep. | וָסֽוּס׃ | wāsûs | va-SOOS |
Cross Reference
ਖ਼ਰੋਜ 15:1
ਮੂਸਾ ਦਾ ਗੀਤ ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
ਖ਼ਰੋਜ 15:21
ਮਿਰਯਮ ਨੇ ਇਹ ਸ਼ਬਦ ਦੁਹਰਾਏ, “ਯਹੋਵਾਹ ਲਈ ਗਾਓ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।”
ਜ਼ਬੂਰ 80:16
ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।
ਜ਼ਿਕਰ ਯਾਹ 12:4
ਪਰ ਉਸ ਵਕਤ, ਮੈਂ ਹਰ ਸਿਪਾਹੀ ਦੇ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਖਤਰੇ ਨਾਲ ਮਾਰਾਂਗਾ। ਮੈਂ ਸਾਰੇ ਵੈਰੀਆਂ ਦੇ ਘੋੜਿਆਂ ਨੂੰ ਅੰਨ੍ਹਿਆਂ ਕਰ ਦੇਵਾਂਗਾ ਪਰ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੈਂ ਯਹੂਦਾਹ ਦੇ ਘਰਾਣੇ ਤੇ ਨਜ਼ਰ ਰੱਖਾਂਗਾ।
ਨਾ ਹੋਮ 3:18
ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।
ਨਾ ਹੋਮ 2:13
ਯਹੋਵਾਹ ਸਰਬ-ਸ਼ਕਬੀਮਾਨ, ਆਖਦਾ ਹੈ, “ਮੈਂ ਤੇਰੇ ਖਿਲਾਫ਼ ਹਾਂ, ਨੀਨਵਾਹ! ਮੈਂ ਤੇਰੇ ਰੱਥ ਸਾੜਾਂਗਾ ਤੇ ਤੇਰੇ ਜਵਾਨ ਸ਼ੇਰ ਯੁੱਧ ਵਿੱਚ ਮਾਰ ਸੁੱਟਾਂਗਾ। ਮੁੜ ਤੂੰ ਇਸ ਧਰਤੀ ਤੇ ਨਾ ਕਿਸੇ ਦਾ ਸ਼ਿਕਾਰ ਨਾ ਕਰ ਸੱਕੇਂਗਾ। ਅਤੇ ਮੁੜ ਲੋਕ ਤੇਰੇ ਹਲਕਾਰਿਆਂ ਤੋਂ ਬੁਰੀਆਂ ਖਬਰਾਂ ਨਾ ਸੁਣਨਗੇ।”
ਨਾ ਹੋਮ 1:6
ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
ਹਿਜ਼ ਕੀ ਐਲ 39:20
ਤੁਹਾਡੇ ਪਾਸ ਮੇਰੀ ਮੇਜ਼ ਉੱਤੇ ਖਾਣ ਲਈ ਕਾਫ਼ੀ ਮਾਸ ਹੋਵੇਗਾ। ਓੱਥੇ ਘੋੜੇ ਅਤੇ ਰਬਵਾਨ, ਤਾਤਕਵਰ ਸਿਪਾਹੀ ਅਤੇ ਹੋਰ ਦੂਸਰੇ ਸਾਰੇ ਲੜਾਕੂ ਆਦਮੀ ਹੋਣਗੇ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਰਮਿਆਹ 51:57
ਮੈਂ ਬਾਬਲ ਦੇ ਸਿਆਣੇ ਬੰਦਿਆਂ ਅਤੇ ਉੱਚੇ ਅਧਿਕਾਰੀਆਂ ਨੂੰ ਸ਼ਰਾਬੀ ਬਣਾ ਦਿਆਂਗਾ। ਮੈਂ ਰਾਜਪਾਲਾਂ, ਅਧਿਕਾਰੀਆਂ, ਅਤੇ ਫ਼ੌਜੀਆਂ ਨੂੰ ਵੀ ਸ਼ਰਾਬੀ ਬਣਾ ਦਿਆਂਗਾ, ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਰਾਜੇ ਨੇ ਇਹ ਗੱਲਾਂ ਆਖੀਆਂ, ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਯਰਮਿਆਹ 51:39
ਜਦੋਂ ਉਹ ਉਤੇਜਿਤ ਹੋ ਜਾਂਦੇ ਨੇ, ਮੈਂ ਉਨ੍ਹਾਂ ਨੂੰ ਦਾਅਵਤ ਦਿਆਂਗਾ ਅਤੇ ਮੈਂ ਉਨ੍ਹਾਂ ਨੂੰ ਸ਼ਰਾਬੀ ਬਣਾ ਦਿਆਂਗਾ। ਉਹ ਹੱਸਣਗੇ ਅਤੇ ਮੌਜ ਮਨਾਉਣਗੇ। ਅਤੇ ਫ਼ੇਰ ਉਹ ਸਦਾ ਲਈ ਸੌਂ ਜਾਣਗੇ। ਉਹ ਕਦੇ ਨਹੀਂ ਉੱਠਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਸਈਆਹ 37:36
The Assyrian Army Is Destroyed ਉਸ ਰਾਤ ਯਹੋਵਾਹ ਦਾ ਦੂਤ ਬਾਹਰ ਗਿਆ ਅਤੇ ਉਸ ਨੇ ਅੱਸ਼ੂਰ ਦੇ ਡੇਰੇ ਦੇ 1,85,000 ਬੰਦੇ ਮਾਰ ਦਿੱਤੇ। ਸਵੇਰੇ ਜਦੋਂ ਲੋਕ ਉੱਠੇ ਤਾਂ ਉਨ੍ਹਾਂ ਨੇ ਆਪਣੇ ਹਰ ਪਾਸੇ ਲਾਸ਼ਾਂ ਡਿਠ੍ਠੀਆਂ।
ਜ਼ਬੂਰ 104:7
ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।
ਜ਼ਬੂਰ 18:15
ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿੱਛਾਹਾਂ ਧੱਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।
੨ ਸਮੋਈਲ 10:18
ਪਰ ਦਾਊਦ ਨੇ ਅਰਾਮੀਆਂ ਨੂੰ ਹਾਰ ਦਿੱਤੀ ਅਤੇ ਅਰਾਮੀ ਇਸਰਾਏਲ ਵਿੱਚੋਂ ਭੱਜ ਗਏ। ਦਾਊਦ ਨੇ 700 ਰੱਥ ਸਵਾਰ ਅਤੇ 40,000 ਘੁੜ ਸਵਾਰਾਂ ਨੂੰ ਵੱਢ ਸੁੱਟਿਆ। ਦਾਊਦ ਨੇ ਅਰਾਮੀ ਸੈਨਾ ਦੇ ਕਪਤਾਨ ਸੋਬਕ ਨੂੰ ਵੀ ਮਾਰ ਮੁਕਾਇਆ।
੧ ਸਮੋਈਲ 26:12
ਤਾਂ ਦਾਊਦ ਨੇ ਉਸ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲੱਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸ ਦੇ ਸਾਰੇ ਸਿਪਾਹੀ ਗੂੜ੍ਹੀ ਨੀਂਦ ਸੁੱਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂੜ੍ਹੀ ਨੀਂਦਰ ਸਵਾਇਆ ਸੀ।
ਖ਼ਰੋਜ 15:10
ਪਰ ਤੂੰ ਫ਼ੂਕ ਮਾਰੀ ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ। ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।
ਖ਼ਰੋਜ 15:4
ਉਸ ਨੇ ਫ਼ਿਰਊਨ ਦੇ ਰੱਥਾਂ ਅਤੇ ਫ਼ੌਜੀਆਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ। ਫ਼ਿਰਊਨ ਦੇ ਸਭ ਤੋਂ ਚੰਗੇ ਫ਼ੌਜੀ ਲਾਲ ਸਾਗਰ ਵਿੱਚ ਡੁੱਬ ਗਏ।
ਖ਼ਰੋਜ 14:27
ਇਸ ਲਈ ਪ੍ਰਭਾਤ ਵੇਲੇ, ਮੂਸਾ ਨੇ ਆਪਣਾ ਹੱਥ ਸਮੁੰਦਰ ਦੇ ਉੱਪਰ ਫ਼ੈਲਾਇਆ ਅਤੇ ਪਾਣੀ ਆਪਣੀ ਪਹਿਲਾਂ ਵਾਲੀ ਪੱਧਰ ਵੱਲ ਵਾਪਸ ਦੌੜਿਆ। ਮਿਸਰੀ ਆਪਣੀ ਪੂਰੀ ਵਾਹ ਲਾਕੇ ਪਾਣੀ ਵਿੱਚੋਂ ਭੱਜ ਰਹੇ ਸਨ, ਪਰ ਯਹੋਵਾਹ ਨੇ ਉਨ੍ਹਾਂ ਨੂੰ ਸਮੁੰਦਰ ਦੇ ਨਾਲ ਹੀ ਰੋੜ੍ਹ ਦਿੱਤਾ।