Cross Reference
ਖ਼ਰੋਜ 13:21
ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।
ਜ਼ਬੂਰ 78:52
ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।
ਖ਼ਰੋਜ 14:19
ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।
ਜ਼ਬੂਰ 80:1
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।
ਯਸਈਆਹ 63:11
ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ। ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ। ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ। ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ। ਪਰ ਹੁਣ ਯਹੋਵਾਹ ਕਿੱਥੋ ਹੈ, ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ।
ਹੋ ਸੀਅ 12:13
ਪਰ ਯਹੋਵਾਹ ਇੱਕ ਨਬੀ ਦੀ ਸਹਾਇਤਾ ਨਾਲ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਉਸ ਨਬੀ ਰਾਹੀਂ ਯਹੋਵਾਹ ਨੇ ਇਸਰਾਏਲ ਨੂੰ ਸੁਰੱਖਿਅਤ ਰੱਖਿਆ।
ਰਸੂਲਾਂ ਦੇ ਕਰਤੱਬ 7:35
“ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।