Psalm 78:19
ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
Psalm 78:19 in Other Translations
King James Version (KJV)
Yea, they spake against God; they said, Can God furnish a table in the wilderness?
American Standard Version (ASV)
Yea, they spake against God; They said, Can God prepare a table in the wilderness?
Bible in Basic English (BBE)
They said bitter words against God, saying, Is God able to make ready a table in the waste land?
Darby English Bible (DBY)
And they spoke against God: they said, Is ùGod able to prepare a table in the wilderness?
Webster's Bible (WBT)
Yes, they spoke against God; they said, Can God furnish a table in the wilderness?
World English Bible (WEB)
Yes, they spoke against God. They said, "Can God prepare a table in the wilderness?
Young's Literal Translation (YLT)
And they speak against God -- they said: `Is God able to array a table in a wilderness?'
| Yea, they spake | וַֽיְדַבְּר֗וּ | waydabbĕrû | va-da-beh-ROO |
| against God; | בֵּֽאלֹ֫הִ֥ים | bēʾlōhîm | bay-LOH-HEEM |
| they said, | אָ֭מְרוּ | ʾāmĕrû | AH-meh-roo |
| Can | הֲי֣וּכַל | hăyûkal | huh-YOO-hahl |
| God | אֵ֑ל | ʾēl | ale |
| furnish | לַעֲרֹ֥ךְ | laʿărōk | la-uh-ROKE |
| a table | שֻׁ֝לְחָ֗ן | šulḥān | SHOOL-HAHN |
| in the wilderness? | בַּמִּדְבָּֽר׃ | bammidbār | ba-meed-BAHR |
Cross Reference
ਗਿਣਤੀ 21:5
ਲੋਕਾਂ ਨੇ ਮੂਸਾ ਅਤੇ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਆਖਿਆ, “ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਮਰਨ ਵਾਸਤੇ ਮਿਸਰ ਵਿੱਚੋਂ ਬਾਹਰ ਕਿਉਂ ਲੈ ਕੇ ਆਏ ਹੋ? ਇੱਥੇ ਕੋਈ ਰੋਟੀ, ਕੋਈ ਪਾਣੀ ਨਹੀਂ ਹੈ ਅਤੇ ਅਸੀਂ ਇਸ ਭਿਆਨਕ ਭੋਜਨ ਨੂੰ ਨਫ਼ਰਤ ਕਰਦੇ ਹਾਂ!”
ਗਿਣਤੀ 11:4
70 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?
ਜ਼ਬੂਰ 23:5
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
ਗਿਣਤੀ 11:13
ਮੇਰੇ ਕੋਲ ਇਨ੍ਹਾਂ ਲੋਕਾਂ ਲਈ ਕਾਫ਼ੀ ਮਾਸ ਨਹੀਂ ਹੈ। ਅਤੇ ਇਹ ਮੇਰੇ ਕੋਲ ਸ਼ਿਕਾਇਤਾਂ ਕਰੀ ਜਾ ਰਹੇ ਹਨ। ਇਹ ਆਖਦੇ ਹਨ, ਸਾਨੂੰ ਖਾਣ ਵਾਸਤੇ ਮਾਸ ਦਿਉ।
ਖ਼ਰੋਜ 16:8
ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”
ਖ਼ਰੋਜ 16:3
ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
ਪਰਕਾਸ਼ ਦੀ ਪੋਥੀ 13:6
ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ।
ਰੋਮੀਆਂ 9:20
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
ਅੱਯੂਬ 34:37
ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ। ਉਹ ਸਾਡੇ ਸਾਹਮਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।”
੨ ਤਵਾਰੀਖ਼ 32:19
ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਣਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗ ਕੀਤਾ ਜਿਹੜੇ ਕਿ ਮਨੁੱਖਾਂ ਦੇ ਹੱਥਾਂ ਦੀ ਬਣਤ ਸਨ।
ਗਿਣਤੀ 20:3
ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ।