ਜ਼ਬੂਰ 79:12
ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
And render | וְהָ֘שֵׁ֤ב | wĕhāšēb | veh-HA-SHAVE |
unto our neighbours | לִשְׁכֵנֵ֣ינוּ | liškēnênû | leesh-hay-NAY-noo |
sevenfold | שִׁ֭בְעָתַיִם | šibʿātayim | SHEEV-ah-ta-yeem |
into | אֶל | ʾel | el |
their bosom | חֵיקָ֑ם | ḥêqām | hay-KAHM |
reproach, their | חֶרְפָּ֘תָ֤ם | ḥerpātām | her-PA-TAHM |
wherewith | אֲשֶׁ֖ר | ʾăšer | uh-SHER |
they have reproached | חֵרְפ֣וּךָ | ḥērĕpûkā | hay-reh-FOO-ha |
thee, O Lord. | אֲדֹנָֽי׃ | ʾădōnāy | uh-doh-NAI |
Cross Reference
ਯਰਮਿਆਹ 32:18
ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।
ਪੈਦਾਇਸ਼ 4:15
ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, “ਮੈਂ ਅਜਿਹਾ ਨਹੀਂ ਹੋਣ ਦੇਵਾਂਗਾ! ਕਇਨ, ਜੇ ਕੋਈ ਤੈਨੂੰ ਮਾਰੇਗਾ, ਤਾਂ ਮੈਂ ਉਸ ਬੰਦੇ ਨੂੰ ਸਖ਼ਤ ਸਜ਼ਾ ਦੇਵਾਂਗਾ।” ਤਾਂ ਯਹੋਵਾਹ ਨੇ ਕਇਨ ਉੱਤੇ ਇੱਕ ਨਿਸ਼ਾਨ ਲਾ ਦਿੱਤਾ। ਇਹ ਨਿਸ਼ਾਨ ਦਰਸਾਉਂਦਾ ਸੀ ਕਿ ਕਿਸੇ ਬੰਦੇ ਨੂੰ ਉਸ ਨੂੰ ਨਹੀਂ ਮਾਰਨਾ ਚਾਹੀਦਾ।
ਅਹਬਾਰ 26:28
ਤਾਂ ਮੈਂ ਸੱਚਮੁੱਚ ਆਪਣਾ ਕਰੋਧ ਦਰਸਾਵਾਂਗਾ। ਮੈਂ-ਮੈਂ ਯਹੋਵਾਹ ਹਾਂ-ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣਾ ਸਜ਼ਾ ਦਿਆਂਗਾ।
ਅਹਬਾਰ 26:21
“ਫ਼ੇਰ ਵੀ, ਜੇ ਤੁਸੀਂ ਮੇਰੇ ਖਿਲਾਫ਼ ਹੋਵੋਂਗੇ ਅਤੇ ਮੈਨੂੰ ਮੰਨਣ ਤੋਂ ਇਨਕਾਰ ਕਰੋਂਗੇ, ਮੈਂ ਤੁਹਾਨੂੰ ਤੁਹਾਡੇ ਪਾਪਾਂ ਲਈ ਸੱਤ ਗੁਣੇ ਜ਼ਿਆਦਾ ਸਜ਼ਾ ਦਿਆਂਗਾ।
ਲੋਕਾ 6:38
ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
ਯਸਈਆਹ 65:5
ਪਰ ਉਹ ਲੋਕ ਹੋਰਨਾਂ ਨੂੰ ਆਖਦੇ ਹਨ, ‘ਮੇਰੇ ਨੇੜੇ ਨਾ ਆਉਣਾ! ਜਿੰਨਾ ਚਿਰ ਮੈਂ ਤੁਹਾਨੂੰ ਸ਼ੁੱਧ ਨਹੀਂ ਕਰ ਲੈਂਦਾ, ਮੈਨੂੰ ਛੁਹਣਾ ਨਹੀਂ!’ ਉਹ ਮੇਰੇ ਨੱਕ ਵਿੱਚ ਧੂਏਂ ਵਾਂਗ ਹਨ। ਅਤੇ ਉਨ੍ਹਾਂ ਦੀ ਅੱਗ ਹਰ ਸਮੇਂ ਬਲਦੀ ਰਹਿੰਦੀ ਹੈ।”
ਜ਼ਬੂਰ 74:18
ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ। ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ। ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ।
ਜ਼ਬੂਰ 74:10
ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?
ਜ਼ਬੂਰ 44:16
ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।