Psalm 93:2
ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
Psalm 93:2 in Other Translations
King James Version (KJV)
Thy throne is established of old: thou art from everlasting.
American Standard Version (ASV)
Thy throne is established of old: Thou art from everlasting.
Bible in Basic English (BBE)
The seat of your power has been from the past; you are eternal.
Darby English Bible (DBY)
Thy throne is established of old; thou art from eternity.
Webster's Bible (WBT)
Thy throne is established of old: thou art from everlasting.
World English Bible (WEB)
Your throne is established from long ago. You are from everlasting.
Young's Literal Translation (YLT)
Established is Thy throne since then, From the age Thou `art'.
| Thy throne | נָכ֣וֹן | nākôn | na-HONE |
| is established | כִּסְאֲךָ֣ | kisʾăkā | kees-uh-HA |
| old: of | מֵאָ֑ז | mēʾāz | may-AZ |
| thou | מֵֽעוֹלָ֣ם | mēʿôlām | may-oh-LAHM |
| art from everlasting. | אָֽתָּה׃ | ʾāttâ | AH-ta |
Cross Reference
ਜ਼ਬੂਰ 45:6
ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
ਜ਼ਬੂਰ 90:2
ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
ਪਰਕਾਸ਼ ਦੀ ਪੋਥੀ 2:8
ਸਮੁਰਨੇ ਦੀ ਕਲੀਸਿਯਾ ਨੂੰ ਯਿਸੂ ਦਾ ਪੱਤਰ “ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਜਿਹੜਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹੜਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ।
ਪਰਕਾਸ਼ ਦੀ ਪੋਥੀ 1:17
ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
ਪਰਕਾਸ਼ ਦੀ ਪੋਥੀ 1:11
ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”
ਪਰਕਾਸ਼ ਦੀ ਪੋਥੀ 1:8
ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
ਇਬਰਾਨੀਆਂ 13:8
ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।
ਇਬਰਾਨੀਆਂ 1:10
ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
ਮੀਕਾਹ 5:2
ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।
ਦਾਨੀ ਐਲ 4:34
ਫ਼ੇਰ ਉਸ ਸਮੇਂ ਦੇ ਅੰਤ ਉੱਤੇ, ਮੈਂ, ਨਬੂਕਦਨੱਸਰ ਨੇ ਅਕਾਸ਼ ਵੱਲ ਦੇਖਿਆ। ਅਤੇ ਮੇਰੀ ਬੋਧ-ਸ਼ਕਤੀ ਮੇਰੇ ਕੋਲ ਵਾਪਸ ਪਰਤ ਆਈ। ਫ਼ੇਰ ਮੈਂ ਅੱਤ ਮਹਾਨ ਪਰਮੇਸ਼ੁਰ ਦੀ ਉਸਤਤ ਕੀਤੀ। ਮੈਂ ਉਸ, ਸਦਾ ਰਹਿਣ ਵਾਲੇ ਨੂੰ, ਆਦਰ ਅਤੇ ਪਰਤਾਪ ਦਿੱਤਾ। ਹਕੂਮਤ ਕਰਦਾ ਹੈ ਪਰਮੇਸ਼ੁਰ ਸਦਾ ਲਈ! ਬਣੀ ਰਹਿੰਦੀ ਹੈ ਬਾਦਸ਼ਾਹੀ ਉਸਦੀ ਪੀੜੀਆਂ ਤੀਕ।
ਅਮਸਾਲ 8:22
“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
ਜ਼ਬੂਰ 145:13
ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
ਜ਼ਬੂਰ 102:24
ਇਸ ਲਈ ਮੈਂ ਆਖਿਆ, “ਮੈਨੂੰ ਉਦੋਂ ਤੱਕ ਨਾ ਮਰਨ ਦਿਉ ਜਦੋਂ ਤੱਕ ਮੈਂ ਜਵਾਨ ਹਾਂ। ਹੇ ਪਰਮੇਸ਼ੁਰ ਤੁਸੀਂ ਸਦਾ-ਸਦਾ ਲਈ ਰਹੋਂਗ਼ੇ।