Psalm 93:5
ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।
Psalm 93:5 in Other Translations
King James Version (KJV)
Thy testimonies are very sure: holiness becometh thine house, O LORD, for ever.
American Standard Version (ASV)
Thy testimonies are very sure: Holiness becometh thy house, O Jehovah, for evermore.
Bible in Basic English (BBE)
Your witness is most certain; it is right for your house to be holy, O Lord, for ever.
Darby English Bible (DBY)
Thy testimonies are very sure: holiness becometh thy house, O Jehovah, for ever.
Webster's Bible (WBT)
Thy testimonies are very sure: holiness becometh thy house, O LORD, for ever.
World English Bible (WEB)
Your statutes stand firm. Holiness adorns your house, Yahweh, forevermore.
Young's Literal Translation (YLT)
Thy testimonies have been very stedfast, To Thy house comely `is' holiness, O Jehovah, for length of days!
| Thy testimonies | עֵֽדֹתֶ֨יךָ׀ | ʿēdōtêkā | ay-doh-TAY-ha |
| are very | נֶאֶמְנ֬וּ | neʾemnû | neh-em-NOO |
| sure: | מְאֹ֗ד | mĕʾōd | meh-ODE |
| holiness | לְבֵיתְךָ֥ | lĕbêtĕkā | leh-vay-teh-HA |
| becometh | נַאֲוָה | naʾăwâ | na-uh-VA |
| house, thine | קֹ֑דֶשׁ | qōdeš | KOH-desh |
| O Lord, | יְ֝הוָ֗ה | yĕhwâ | YEH-VA |
| for ever. | לְאֹ֣רֶךְ | lĕʾōrek | leh-OH-rek |
| יָמִֽים׃ | yāmîm | ya-MEEM |
Cross Reference
ਜ਼ਬੂਰ 29:2
ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
ਅਹਬਾਰ 19:2
“ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ।
ਮੱਤੀ 24:35
ਪੂਰਾ ਸੰਸਾਰ ਧਰਤੀ ਅਤੇ ਅਕਾਸ਼ ਨਾਸ਼ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਾਸ਼ ਨਹੀਂ ਹੋਣਗੇ।
ਯੂਹੰਨਾ 4:24
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”
੧ ਕੁਰਿੰਥੀਆਂ 3:16
ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ।
ਇਬਰਾਨੀਆਂ 6:17
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
ਇਬਰਾਨੀਆਂ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
੧ ਯੂਹੰਨਾ 5:9
ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ।
ਪਰਕਾਸ਼ ਦੀ ਪੋਥੀ 21:27
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।
ਜ਼ਿਕਰ ਯਾਹ 14:20
ਉਸ ਵੇਲੇ, ਹਰ ਵਸਤੂ ਪਰਮੇਸ਼ੁਰ ਦੀ ਹੋਵੇਗੀ। ਇੱਥੋਂ ਤੀਕ ਕਿ ਉਨ੍ਹਾਂ ਘੋੜਿਆਂ ਦੀਆਂ ਘੰਟੀਆਂ ਉੱਪਰ ਵੀ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ।” ਯਹੋਵਾਹ ਦੇ ਮੰਦਰ ਦੀਆਂ ਦੇਗਾਂ ਉਨ੍ਹਾਂ ਕਟੋਰਿਆਂ ਵਾਂਗ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।
ਯਸਈਆਹ 52:11
ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।
ਯਸਈਆਹ 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
ਜ਼ਬੂਰ 5:4
ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।
ਜ਼ਬੂਰ 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।
ਜ਼ਬੂਰ 99:5
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।
ਜ਼ਬੂਰ 99:9
ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।
ਜ਼ਬੂਰ 119:111
ਯਹੋਵਾਹ, ਮੈਂ ਸਦਾ ਹੀ ਤੁਹਾਡੇ ਕਰਾਰ ਉੱਤੇ ਚੱਲਾਂਗਾ। ਇਹ ਮੈਨੂੰ ਬਹੁਤ ਖੁਸ਼ੀ ਦਿੰਦਾ ਹੈ।
ਜ਼ਬੂਰ 119:129
ਪੇ ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ। ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।
ਜ਼ਬੂਰ 119:138
ਤੁਸੀਂ ਕਰਾਰ ਵਿੱਚ ਸ਼ੁਭ ਨੇਮ ਦਿੱਤੇ ਹਨ। ਅਸੀਂ ਸੱਚਮੁੱਚ ਉਨ੍ਹਾਂ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।
ਜ਼ਬੂਰ 119:144
ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ। ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ। ਤਾਂ ਜੋ ਮੈਂ ਜਿਉ ਸੱਕਾ।
ਅਹਬਾਰ 10:3
ਤਾਂ ਮੂਸਾ ਨੇ ਹਾਰੂਨ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਜਿਹੜੇ ਜਾਜਕ ਮੇਰੇ ਨੇੜੇ ਆਉਣ ਉਨ੍ਹਾਂ ਨੂੰ ਮੇਰੇ ਪਵਿੱਤਰ ਹੋਣ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਸਾਰੇ ਲੋਕਾਂ ਦੇ ਸਾਹਮਣੇ ਸਤਿਕਾਰਿਆ ਜਾਣਾ ਚਾਹੀਦਾ ਹੈ।’” ਹਾਰੂਨ ਚੁੱਪ-ਚਾਪ ਸੀ।