ਜ਼ਬੂਰ 96

1 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ। ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।

2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ। ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।

3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।

4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ। ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।

5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ। ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।

6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ। ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।

7 ਪਰਿਵਾਰੋ ਅਤੇ ਕੌਮੋ ਉਸਤਤਿ ਦੇ ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।

8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।

9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ, ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।

10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ। ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ, ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।

11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ। ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।

12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ। ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।

13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।

1 O sing unto the Lord a new song: sing unto the Lord, all the earth.

2 Sing unto the Lord, bless his name; shew forth his salvation from day to day.

3 Declare his glory among the heathen, his wonders among all people.

4 For the Lord is great, and greatly to be praised: he is to be feared above all gods.

5 For all the gods of the nations are idols: but the Lord made the heavens.

6 Honour and majesty are before him: strength and beauty are in his sanctuary.

7 Give unto the Lord, O ye kindreds of the people, give unto the Lord glory and strength.

8 Give unto the Lord the glory due unto his name: bring an offering, and come into his courts.

9 O worship the Lord in the beauty of holiness: fear before him, all the earth.

10 Say among the heathen that the Lord reigneth: the world also shall be established that it shall not be moved: he shall judge the people righteously.

11 Let the heavens rejoice, and let the earth be glad; let the sea roar, and the fulness thereof.

12 Let the field be joyful, and all that is therein: then shall all the trees of the wood rejoice

13 Before the Lord: for he cometh, for he cometh to judge the earth: he shall judge the world with righteousness, and the people with his truth.

Psalm 25 in Tamil and English

0
A Psalm of David.

1 ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
Unto thee, O Lord, do I lift up my soul.

2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
O my God, I trust in thee: let me not be ashamed, let not mine enemies triumph over me.

3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
Yea, let none that wait on thee be ashamed: let them be ashamed which transgress without cause.

4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
Shew me thy ways, O Lord; teach me thy paths.

5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
Lead me in thy truth, and teach me: for thou art the God of my salvation; on thee do I wait all the day.

6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
Remember, O Lord, thy tender mercies and thy lovingkindnesses; for they have been ever of old.

7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Remember not the sins of my youth, nor my transgressions: according to thy mercy remember thou me for thy goodness’ sake, O Lord.

8 ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good and upright is the Lord: therefore will he teach sinners in the way.

9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
The meek will he guide in judgment: and the meek will he teach his way.

10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
All the paths of the Lord are mercy and truth unto such as keep his covenant and his testimonies.

11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
For thy name’s sake, O Lord, pardon mine iniquity; for it is great.

12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
What man is he that feareth the Lord? him shall he teach in the way that he shall choose.

13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।
His soul shall dwell at ease; and his seed shall inherit the earth.

14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
The secret of the Lord is with them that fear him; and he will shew them his covenant.

15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।
Mine eyes are ever toward the Lord; for he shall pluck my feet out of the net.

16 ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।
Turn thee unto me, and have mercy upon me; for I am desolate and afflicted.

17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।
The troubles of my heart are enlarged: O bring thou me out of my distresses.

18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।
Look upon mine affliction and my pain; and forgive all my sins.

19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
Consider mine enemies; for they are many; and they hate me with cruel hatred.

20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।
O keep my soul, and deliver me: let me not be ashamed; for I put my trust in thee.

21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।
Let integrity and uprightness preserve me; for I wait on thee.

22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।
Redeem Israel, O God, out of all his troubles.