Psalm 97:7
ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।
Psalm 97:7 in Other Translations
King James Version (KJV)
Confounded be all they that serve graven images, that boast themselves of idols: worship him, all ye gods.
American Standard Version (ASV)
Let all them be put to shame that serve graven images, That boast themselves of idols: Worship him, all ye gods.
Bible in Basic English (BBE)
Shamed be all those who give worship to images, and take pride in false gods; give him worship, all you gods.
Darby English Bible (DBY)
Ashamed be all they that serve graven images, that boast themselves of idols. Worship him, all ye gods.
World English Bible (WEB)
Let all them be shamed who serve engraved images, Who boast in their idols. Worship him, all you gods!
Young's Literal Translation (YLT)
Ashamed are all servants of a graven image, Those boasting themselves in idols, Bow yourselves to him, all ye gods.
| Confounded | יֵבֹ֤שׁוּ׀ | yēbōšû | yay-VOH-shoo |
| be all | כָּל | kāl | kahl |
| they that serve | עֹ֬בְדֵי | ʿōbĕdê | OH-veh-day |
| graven images, | פֶ֗סֶל | pesel | FEH-sel |
| themselves boast that | הַמִּֽתְהַלְלִ֥ים | hammitĕhallîm | ha-mee-teh-hahl-LEEM |
| of idols: | בָּאֱלִילִ֑ים | bāʾĕlîlîm | ba-ay-lee-LEEM |
| worship | הִשְׁתַּחֲווּ | hištaḥăwû | heesh-ta-huh-VOO |
| him, all | ל֝וֹ | lô | loh |
| ye gods. | כָּל | kāl | kahl |
| אֱלֹהִֽים׃ | ʾĕlōhîm | ay-loh-HEEM |
Cross Reference
ਇਬਰਾਨੀਆਂ 1:6
ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।”
ਯਰਮਿਆਹ 10:14
ਲੋਕ ਕਿੰਨੇ ਮੂਰਖ ਨੇ! ਧਾਤ ਦੇ ਕਾਮੇ ਧਾਤ ਦੇ ਬੁੱਤਾਂ ਦੁਆਰਾ ਮੂਰਖ ਬਣਾਏ ਜਾਂਦੇ ਹਨ। ਜਿਨ੍ਹਾਂ ਨੂੰ ਖੁਦ ਉਨ੍ਹਾਂ ਨੇ ਬਣਾਇਆ ਸੀ। ਉਹ ਬੁੱਤ ਝੂਠ ਤੋਂ ਇਲਾਵਾ ਕੁਝ ਨਹੀਂ ਹਨ ਅਤੇ ਉਨ੍ਹਾਂ ਵਿੱਚ ਜੀਵਨ ਨਹੀਂ ਹੈ। ਇਹ ਲੋਕ ਮੂਰਖ ਹਨ।
ਯਸਈਆਹ 42:17
ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ। ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ। ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, ‘ਤੁਸੀਂ ਸਾਡੇ ਦੇਵਤੇ ਹੋ।’ ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!
ਅਹਬਾਰ 26:1
ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਪਰਕਾਸ਼ ਦੀ ਪੋਥੀ 14:8
ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸ ਨੇ ਆਖਿਆ, “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸ ਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈਅ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।”
ਪਰਕਾਸ਼ ਦੀ ਪੋਥੀ 5:11
ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ।
੧ ਪਤਰਸ 1:12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
ਯਸਈਆਹ 44:9
ਝੂਠੇ ਦੇਵਤੇ ਫ਼ਜ਼ੂਲ ਹਨ ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।
ਯਸਈਆਹ 41:29
ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸੱਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!
ਯਸਈਆਹ 37:18
ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ!
੨ ਤਵਾਰੀਖ਼ 3:13
ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।
ਅਸਤਸਨਾ 27:15
“‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
ਅਸਤਸਨਾ 5:8
‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ।
ਖ਼ਰੋਜ 25:20
ਇਨ੍ਹਾਂ ਦੂਤਾਂ ਦੇ ਖੰਭ ਅਕਾਸ਼ ਵੱਲ ਫ਼ੈਲੇ ਹੋਣੇ ਚਾਹੀਦੇ ਹਨ। ਦੂਤਾਂ ਨੇ ਸੰਦੂਕ ਨੂੰ ਆਪਣੀਆਂ ਖੰਭਾਂ ਨਾਲ ਕਜਿਆ ਹੋਣਾ ਚਾਹੀਦਾ ਹੈ। ਦੂਤਾਂ ਦਾ ਚਿਹਰਾ ਇੱਕ ਦੂਸਰੇ ਦੇ ਸਾਹਮਣੇ ਹੋਣਾ ਚਾਹੀਦਾ ਹੈ, ਢੱਕਣ ਵੱਲ ਦੇਖਦਿਆਂ ਹੋਇਆਂ।
ਖ਼ਰੋਜ 20:4
“ਤੁਹਾਨੂੰ ਕੋਈ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚ ਜਾਂ ਧਰਤੀ ਉੱਤੇ ਜਾਂ ਪਾਣੀ ਅੰਦਰ ਕਿਸੇ ਚੀਜ਼ ਦੇ ਬੁੱਤ ਜਾਂ ਤਸਵੀਰਾਂ ਨਾ ਬਨਾਓ।