Romans 8:19
ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬੱਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ।
Romans 8:19 in Other Translations
King James Version (KJV)
For the earnest expectation of the creature waiteth for the manifestation of the sons of God.
American Standard Version (ASV)
For the earnest expectation of the creation waiteth for the revealing of the sons of God.
Bible in Basic English (BBE)
For the strong desire of every living thing is waiting for the revelation of the sons of God.
Darby English Bible (DBY)
For the anxious looking out of the creature expects the revelation of the sons of God:
World English Bible (WEB)
For the creation waits with eager expectation for the children of God to be revealed.
Young's Literal Translation (YLT)
for the earnest looking out of the creation doth expect the revelation of the sons of God;
| For | ἡ | hē | ay |
| the | γὰρ | gar | gahr |
| earnest expectation | ἀποκαραδοκία | apokaradokia | ah-poh-ka-ra-thoh-KEE-ah |
| of the | τῆς | tēs | tase |
| creature | κτίσεως | ktiseōs | k-TEE-say-ose |
| for waiteth | τὴν | tēn | tane |
| the | ἀποκάλυψιν | apokalypsin | ah-poh-KA-lyoo-pseen |
| manifestation | τῶν | tōn | tone |
| of the | υἱῶν | huiōn | yoo-ONE |
| sons | τοῦ | tou | too |
| of | θεοῦ | theou | thay-OO |
| God. | ἀπεκδέχεται | apekdechetai | ah-pake-THAY-hay-tay |
Cross Reference
ਮਲਾਕੀ 3:17
ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ।
੨ ਪਤਰਸ 3:11
ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।
ਯਸਈਆਹ 65:17
ਇੱਕ ਨਵਾਂ ਸਮਾਂ ਆ ਰਿਹਾ ਹੈ “ਮੈਂ ਇੱਕ ਨਵਾਂ ਅਕਾਸ਼ ਅਤੇ ਇੱਕ ਨਵੀਂ ਧਰਤੀ ਸਾਜਾਂਗਾ। ਲੋਕੀ ਅਤੀਤ ਨੂੰ ਯਾਦ ਨਹੀਂ ਕਰਨਗੇ। ਉਹ ਉਨ੍ਹਾਂ ਵਿੱਚੋਂ ਕਿਸੇ ਚੀਜ਼ ਨੂੰ ਵੀ ਯਾਦ ਨਹੀਂ ਕਰਨਗੇ।
ਰੋਮੀਆਂ 8:23
ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ।
ਫ਼ਿਲਿੱਪੀਆਂ 1:20
ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
੧ ਯੂਹੰਨਾ 3:2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।
ਪਰਕਾਸ਼ ਦੀ ਪੋਥੀ 21:1
ਨਵਾਂ ਯਰੂਸ਼ਲਮ ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ।
ਮੱਤੀ 25:31
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
ਰਸੂਲਾਂ ਦੇ ਕਰਤੱਬ 3:21
“ਜਿੰਨਾ ਚਿਰ ਸਾਰੀਆਂ ਚੀਜ਼ਾਂ ਮੁੜ ਸੁਧਾਰੀਆਂ ਨਹੀਂ ਜਾਂਦੀਆਂ, ਯਿਸੂ ਨੇ ਸਵਰਗ ਵਿੱਚ ਹੀ ਰਹਿਣਾ ਹੈ। ਇਸ ਬਾਰੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਸ਼ੁਰੂ ਤੋਂ ਹੀ ਆਖਿਆ ਸੀ।