Song Of Solomon 2:10
ਮੇਰੇ ਪ੍ਰੀਤਮ ਨੇ ਮੈਨੂੰ ਉੱਤਰ ਦਿੱਤਾ, “ਉੱਠ ਮੇਰੀ ਮਹਿਬੂਬਾ ਮੇਰੀ ਸੁੰਦਰੀਏ ਮੇਰੇ ਨਾਲ ਚੱਲ।
Song Of Solomon 2:10 in Other Translations
King James Version (KJV)
My beloved spake, and said unto me, Rise up, my love, my fair one, and come away.
American Standard Version (ASV)
My beloved spake, and said unto me, Rise up, my love, my fair one, and come away.
Bible in Basic English (BBE)
My loved one said to me, Get up, my love, my fair one, and come away.
Darby English Bible (DBY)
My beloved spake and said unto me, Rise up, my love, my fair one, and come away.
World English Bible (WEB)
My beloved spoke, and said to me, Rise up, my love, my beautiful one, and come away.
Young's Literal Translation (YLT)
My beloved hath answered and said to me, `Rise up, my friend, my fair one, and come away,
| My beloved | עָנָ֥ה | ʿānâ | ah-NA |
| spake, | דוֹדִ֖י | dôdî | doh-DEE |
| and said | וְאָ֣מַר | wĕʾāmar | veh-AH-mahr |
| unto me, Rise up, | לִ֑י | lî | lee |
| my love, | ק֥וּמִי | qûmî | KOO-mee |
| my fair one, | לָ֛ךְ | lāk | lahk |
| and come away. | רַעְיָתִ֥י | raʿyātî | ra-ya-TEE |
| יָפָתִ֖י | yāpātî | ya-fa-TEE | |
| וּלְכִי | ûlĕkî | oo-leh-HEE | |
| לָֽךְ׃ | lāk | lahk |
Cross Reference
ਗ਼ਜ਼ਲ ਅਲਗ਼ਜ਼ਲਾਤ 2:13
ਅੰਜੀਰ ਦੇ ਰੁੱਖ, ਕੱਚੇ ਅੰਜੀਰ ਪੈਦਾ ਕਰ ਰਹੇ ਹਨ। ਵੇਲਾਂ ਅੰਗੂਰਾਂ ਦੇ ਫੁੱਲਾਂ ਦੀ ਸੁਗੰਧੀ ਦੇ ਰਹੀਆਂ ਹਨ। ਉੱਠ, ਮੇਰੀ ਮਹਿਬੂਬਾ, ਮੇਰੀ ਸੋਹਣੀਏ ਅਤੇ ਮੇਰੇ ਨਾਲ ਚੱਲ!”
ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
ਪਰਕਾਸ਼ ਦੀ ਪੋਥੀ 19:7
ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿੰਗਾਰਿਆ ਹੈ।
੨ ਕੁਰਿੰਥੀਆਂ 11:2
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
੨ ਕੁਰਿੰਥੀਆਂ 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
ਮੱਤੀ 9:9
ਯਿਸੂ ਦਾ ਮੱਤੀ ਨੂੰ ਚੁਨਣਾ ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।
ਮੱਤੀ 4:19
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
ਯਰਮਿਆਹ 31:3
ਦੂਰ ਦੁਰਾਡਿਓ, ਯਹੋਵਾਹ ਆਪਣੇ ਲੋਕਾਂ ਨੂੰ ਦਿਖਾਈ ਦੇਵੇਗਾ। ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਲੋਕਾਂ ਨੂੰ ਅਜਿਹਾ ਪਿਆਰ ਕਰਦਾ ਹਾਂ ਜੋ ਸਦਾ ਲਈ ਰਹਿੰਦਾ ਹੈ। ਇਸੇ ਲਈ ਮੈਂ ਤੁਹਾਡੇ ਉੱਤੇ ਮਿਹਰ ਦਰਸਾਉਣਾ ਜਾਰੀ ਰੱਖਿਆ।
ਗ਼ਜ਼ਲ ਅਲਗ਼ਜ਼ਲਾਤ 5:2
ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”
ਗ਼ਜ਼ਲ ਅਲਗ਼ਜ਼ਲਾਤ 4:7
ਮੇਰੀ ਪ੍ਰੀਤਮਾ ਖੂਬਸੂਰਤ ਹੈ ਤੂੰ ਸਾਰੀ ਦੀ ਸਾਰੀ ਦਾਗ ਨਹੀਂ ਕਿਧਰੇ ਵੀ ਤੇਰੇ ਜਿਸਮ ਉੱਤੇ!
ਗ਼ਜ਼ਲ ਅਲਗ਼ਜ਼ਲਾਤ 2:8
ਉਹ ਫੇਰ ਬੋਲਦੀ ਹੈ ਇਹ ਮੇਰੇ ਪ੍ਰੀਤਮ ਦੀ ਆਵਾਜ਼ ਹੈ! ਵੇਖੋ! ਉਹ ਇੱਥੇ, ਪਹਾੜਾਂ ਤੋਂ ਦੀ ਉੱਛਲਦਾ ਹੋਇਆ ਪਹਾੜੀਆਂ ਤੋਂ ਦੀ ਟੱਪਦਾ ਹੋਇਆ ਆ ਰਿਹਾ ਹੈ।
ਜ਼ਬੂਰ 85:8
ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ। ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ। ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
ਜ਼ਬੂਰ 45:10
ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ। ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।
੨ ਸਮੋਈਲ 23:3
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।
ਪੈਦਾਇਸ਼ 12:1
ਪਰਮੇਸ਼ੁਰ ਦਾ ਅਬਰਾਮ ਨੂੰ ਸੱਦਾ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਆਪਣਾ ਦੇਸ਼ ਅਤੇ ਆਪਣੇ ਲੋਕਾਂ ਨੂੰ ਛੱਡ ਦੇ। ਆਪਣੇ ਪਿਤਾ ਦਾ ਟੱਬਰ ਛੱਡ ਦੇ, ਅਤੇ ਉਸ ਧਰਤੀ ਤੇ ਜਾਹ ਜਿਹੜੀ ਮੈਂ ਤੈਨੂੰ ਦਿਖਾਵਾਂਗਾ।