ਮੱਤੀ 1:25
ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
ਮੱਤੀ 6:3
ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।
ਮੱਤੀ 7:23
ਤਦ ਮੈਂ ਉਨ੍ਹਾਂ ਨੂੰ ਸਾਫ਼ ਆਖਾਂਗਾ, ‘ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ ਹੇ ਬੁਰਾ ਕਰਨ ਵਾਲਿਓ ਮੇਰੇ ਕੋਲੋਂ ਚੱਲੇ ਜਾਓ।’
ਮੱਤੀ 9:30
ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!”
ਮੱਤੀ 10:26
ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।
ਮੱਤੀ 12:7
ਪਵਿੱਤਰ ਪੁਸਤਕ ਵਿੱਚ ਕਿਹਾ ਗਿਆ ਹੈ, ‘ਮੈਂ ਜੀਵ ਬਲੀਦਾਨ ਨਹੀਂ ਚਾਹੁੰਦਾ ਸਗੋਂ ਮੈਂ ਦਯਾ ਚਾਹੁੰਦਾ ਹਾਂ।’ ਜੇਕਰ ਤੁਸੀਂ ਇਸਦਾ ਅਰਥ ਜਾਣਦੇ ਹੁੰਦੇ ਤਾਂ ਤੁਸੀਂ ਉਨ੍ਹਾਂ ਲੋਕਾਂ ਦਾ ਨਿਰਨਾ ਨਾ ਕਰਦੇ ਜਿਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ।
ਮੱਤੀ 12:15
ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
ਮੱਤੀ 12:33
ਤੁਹਾਡੀ ਕਰਨੀ ਦੱਸਦੀ ਹੈ ਕਿ ਤੁਸੀਂ ਕੀ ਹੋ “ਜੇਕਰ ਤੁਹਾਨੂੰ ਚੰਗਾ ਫ਼ਲ ਚਾਹੀਦਾ ਹੈ ਤਾਂ, ਰੁੱਖ ਨੂੰ ਚੰਗਾ ਬਣਾਓ। ਜੇਕਰ ਤੁਹਾਡਾ ਰੁੱਖ ਬੁਰਾ ਹੈ, ਤਾਂ ਇਸਦਾ ਫ਼ਲ ਵੀ ਭੈੜਾ ਹੋਵੇਗਾ, ਕਿਉਂਕਿ ਬਿਰਛ ਆਪਣੇ ਫ਼ਲੋਂ ਹੀ ਪਛਾਣਿਆ ਜਾਂਦਾ ਹੈ।
ਮੱਤੀ 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।
Occurences : 223
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்