ਮੱਤੀ 2:5
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
ਮੱਤੀ 4:4
ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ: ‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”
ਮੱਤੀ 4:6
“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ, ‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ, ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”
ਮੱਤੀ 4:7
ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”
ਮੱਤੀ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਮੱਤੀ 11:10
ਇਹ ਓਹੋ ਹੈ ਜਿਸਦੇ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ: ‘ਸੁਣੋ! ਮੈਂ ਤੁਹਾਡੇ ਅੱਗੇ ਆਪਣਾ ਦੂਤ ਘੱਲ ਰਿਹਾ ਹਾਂ ਜਿਹੜਾ ਕਿ ਤੁਹਾਡੇ ਲਈ ਤੁਹਾਡਾ ਰਾਹ ਤਿਆਰ ਕਰੇਗਾ।’
ਮੱਤੀ 21:13
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”
ਮੱਤੀ 26:24
ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹੜਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ੜਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
ਮੱਤੀ 26:31
ਯਿਸੂ ਅਗੰਮ ਵਾਕ ਕਰਦਾ ਹੈ ਕਿ ਉਸ ਦੇ ਚੇਲੇ ਉਸ ਨੂੰ ਛੱਡ ਜਾਣਗੇ ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ: ‘ਮੈਂ ਆਜੜੀ ਨੂੰ ਮਾਰ ਦੇਵਾਂਗਾ, ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।’
ਮੱਤੀ 27:37
ਉਨ੍ਹਾਂ ਨੇ ਉਸ ਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।”
Occurences : 208
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்