ਮਰਕੁਸ 7:35
ਜਦੋਂ ਉਸ ਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।
ਲੋਕਾ 13:16
ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”
ਰਸੂਲਾਂ ਦੇ ਕਰਤੱਬ 16:26
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।
ਰਸੂਲਾਂ ਦੇ ਕਰਤੱਬ 20:23
ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
ਰਸੂਲਾਂ ਦੇ ਕਰਤੱਬ 22:30
ਪੌਲੁਸ ਦੀ ਯਹੂਦੀ ਆਗੂਆਂ ਨਾਲ ਗੱਲ-ਬਾਤ ਅਗਲੇ ਦਿਨ, ਅਸਲੀ ਕਾਰਣ ਜਾਨਣ ਲਈ, ਕਿ ਯਹੂਦੀ ਪੌਲੁਸ ਉੱਪਰ ਦੋਸ਼ ਕਿਉਂ ਲਾ ਰਹੇ ਸਨ, ਸਰਦਾਰ ਨੇ ਪੌਲੁਸ ਨੂੰ ਖੋਲ੍ਹ ਦਿੱਤਾ ਅਤੇ ਪ੍ਰਧਾਨ ਜਾਜਕਾਂ ਅਤੇ ਯਹੂਦੀ ਸਭਾ ਦੇ ਸਦੱਸਾਂ ਦੀ ਇਕੱਠੀ ਬੈਠਕ ਬੁਲਵਾਉਣ ਦਾ ਹੁਕਮ ਦਿੱਤਾ। ਫ਼ੇਰ ਪੌਲੁਸ ਨੂੰ ਲਿਆਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।
ਰਸੂਲਾਂ ਦੇ ਕਰਤੱਬ 23:29
ਉੱਥੋਂ ਮੈਨੂੰ ਇਹ ਪਤਾ ਲੱਗਾ; ਯਹੂਦੀਆਂ ਨੇ ਪੌਲੁਸ ਉੱਤੇ ਆਪਣੀ ਖੁਦ ਦੀ ਸ਼ਰ੍ਹਾ ਸੰਬੰਧੀ ਇਲਜ਼ਾਮ ਲਾਏ ਹਨ। ਪਰ ਉਨ੍ਹਾਂ ਵਿੱਚੋਂ ਕੋਈ ਵੀ ਇਹੋ ਜਿਹਾ ਦਾਵ੍ਹਾ ਨਹੀਂ ਸੀ ਜੋ ਉਸ ਦੇ ਕਤਲ ਜਾਂ ਕੈਦ ਦਾ ਕਾਰਣ ਹੁੰਦਾ।
ਰਸੂਲਾਂ ਦੇ ਕਰਤੱਬ 26:29
ਪੌਲੁਸ ਨੇ ਆਖਿਆ, “ਇਹ ਔਖਾ ਹੋਵੇ ਜਾਂ ਸੌਖਾ, ਪਰ ਇਹ ਮਾਮਲਾ ਨਹੀਂ ਹੈ; ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਹੀ ਨਹੀਂ ਸਗੋਂ ਉਹ ਸਭ ਜੋ ਅੱਜ ਮੈਨੂੰ ਸੁਣ ਰਹੇ ਹਨ, ਮੇਰੇ ਵਾਂਗ ਬਚਾਏ ਜਾ ਸੱਕਣ, ਸਿਵਾਏ ਇਨ੍ਹਾਂ ਜੰਜ਼ੀਰਾਂ ਦੇ।”
ਰਸੂਲਾਂ ਦੇ ਕਰਤੱਬ 26:31
ਜਾਂਦੇ ਹੋਏ ਉਹ ਆਪਸ ਵਿੱਚ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਸਨ ਅਤੇ ਆਖ ਰਹੇ ਸਨ, “ਇਸ ਆਦਮੀ ਨੇ ਕੁਝ ਵੀ ਗਲਤ ਨਹੀਂ ਕੀਤਾ ਜੋ ਇਹ ਮੌਤ ਜਾਂ ਕੈਦ ਦਾ ਅਧਿਕਾਰੀ ਹੋਵੇ। ਸੱਚਮੁੱਚ ਇਸਨੇ ਕੁਝ ਵੀ ਬੁਰਾ ਨਹੀਂ ਕੀਤਾ।”
ਫ਼ਿਲਿੱਪੀਆਂ 1:7
ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।
Occurences : 20
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்