ਮੱਤੀ 4:19
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।”
ਮੱਤੀ 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।
ਮੱਤੀ 21:38
“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’
ਮੱਤੀ 22:4
“ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
ਮੱਤੀ 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
ਮੱਤੀ 28:6
ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
ਮਰਕੁਸ 1:17
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।”
ਮਰਕੁਸ 6:31
ਬਹੁਤ ਸਾਰੇ ਲੋਕ ਉੱਥੇ ਆਉਂਦੇ ਅਤੇ ਜਾਂਦੇ ਸਨ। ਇਸ ਲਈ ਯਿਸੂ ਅਤੇ ਰਸੂਲਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ। ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੇਰੇ ਨਾਲ ਆਓ, ਅਸੀਂ ਇੱਕਲੇ ਕਿਸੇ ਨਿਵੇਕਲੀ ਥਾਂ ਤੇ ਚੱਲੀਏ ਤਾਂ ਜੋ ਅਸੀਂ ਥੋੜੇ ਸਮੇਂ ਲਈ ਅਰਾਮ ਕਰ ਸੱਕੀਏ।”
ਮਰਕੁਸ 12:7
“ਪਰ ਕਿਸਾਨਾਂ ਨੇ ਆਪਸ ਚ ਵਿੱਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸ ਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’
ਲੋਕਾ 20:14
ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்