Matthew 4:20
ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
Matthew 4:21
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
Mark 1:18
ਤਾਂ ਸ਼ਮਊਨ ਅਤੇ ਅੰਦ੍ਰਿਯਾਸ ਆਪਣੇ ਜਾਲਾਂ ਨੂੰ ਉੱਥੇ ਹੀ ਛੱਡ ਕੇ ਉਸ ਦੇ ਮਗਰ ਹੋ ਤੁਰੇ।
Mark 1:19
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।
Luke 5:2
ਫ਼ਿਰ ਉਸ ਨੇ ਝੀਲ ਦੇ ਕੰਢੇ ਦੋ ਬੇੜੀਆਂ ਦੇਖੀਆਂ। ਬੇੜੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।
Luke 5:4
ਜਦੋਂ ਉਹ ਬੋਲ ਕੇ ਹਟਿਆ, ਉਸ ਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮੱਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”
Luke 5:5
ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।”
Luke 5:6
ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।
John 21:6
ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।
John 21:8
ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்