ਮੱਤੀ 3:11
“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
ਮੱਤੀ 3:14
ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
ਮੱਤੀ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਆਂ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕੱਢਦਾ ਹੈਂ, ਤਾਂ ਤੇਰਾ ਨਿਰਨਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਹਮਣਾ ਕਰਨਾ ਪਵੇਗਾ।
ਮੱਤੀ 5:28
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।
ਮੱਤੀ 5:32
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸ ਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।
ਮੱਤੀ 5:34
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ, ਕਦੇ ਵੀ ਵਾਅਦਾ ਨਾ ਕਰੋ। ਕਦੇ ਵੀ ਸੁਰਗ ਦੀ ਸੌਂਹ ਨਾ ਖਾਓ ਕਿਉਂਕਿ ਇਹ ਪਰਮੇਸ਼ੁਰ ਦਾ ਸਿੰਘਾਸਨ ਹੈ।
ਮੱਤੀ 5:39
ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।
ਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
ਮੱਤੀ 8:7
ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।”
ਮੱਤੀ 8:9
ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
Occurences : 370
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்