ਮੱਤੀ 13:8
ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।
ਮੱਤੀ 13:23
“ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
ਮੱਤੀ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?
ਮੱਤੀ 18:28
“ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ।
ਮਰਕੁਸ 4:8
ਕੁਝ ਹੋਰ ਬੀਜ ਵੱਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵੱਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸੱਠ ਗੁਣਾ ਅਤੇ ਕੁਝ ਨੇ ਸੌ ਗੁਣਾ ਵੱਧ ਝਾੜ ਦਿੱਤਾ।”
ਮਰਕੁਸ 4:20
“ਬਾਕੀ ਲੋਕ ਵੱਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਸੌ ਗੁਣਾ।”
ਮਰਕੁਸ 6:40
ਤਾਂ ਸਾਰੇ ਲੋਕ ਕੁੰਡਲੀਆਂ ਬਣਾਕੇ ਬਹਿ ਗਏ ਅਤੇ ਹਰ ਕੁੰਡਲੀ ਵਿੱਚ ਪੰਜਾਹ ਜਾਂ ਸੌ ਬੰਦੇ ਸਨ।
ਲੋਕਾ 15:4
“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ।
ਲੋਕਾ 16:6
ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’
ਲੋਕਾ 16:7
“ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸੱਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ?’ ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸ ਨੂੰ ਕਣਕ ਦੇ ਸੱਠ ਹਜ਼ਾਰ ਪੌਂਡ ਦੇਣਦਾਰ ਹਾਂ’, ਮੁਖਤਿਆਰ ਨੇ ਉਸ ਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்