ਮੱਤੀ 20:16
“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”
ਮੱਤੀ 22:14
“ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।”
ਮੱਤੀ 24:22
“ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸ ਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਣੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
ਮੱਤੀ 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
ਮੱਤੀ 24:31
ਮਨੁੱਖ ਦਾ ਪੁੱਤਰ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸ ਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠਿਆਂ ਕਰਨਗੇ।
ਮਰਕੁਸ 13:20
ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
ਮਰਕੁਸ 13:22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
ਮਰਕੁਸ 13:27
ਮਨੁੱਖ ਦਾ ਪੁੱਤਰ ਆਪਣੇ ਦੂਤਾਂ ਨੂੰ ਧਰਤੀ ਦੇ ਚਾਰੀ ਪਾਸੀਂ ਭੇਜੇਗਾ। ਦੂਤ ਉਸ ਦੇ ਚੁਣੇ ਹੋਇਆਂ ਨੂੰ ਧਰਤੀ ਦੀ ਹਰ ਕੌਮ ਵਿੱਚੋਂ ਇਕੱਠਾ ਕਰਨਗੇ।
ਲੋਕਾ 18:7
ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ।
ਲੋਕਾ 23:35
ਭੀੜ ਇਹ ਸਭ ਵੇਖਣ ਲਈ ਖੜ੍ਹੀ ਰਹੀ। ਯਹੂਦੀ ਆਗੂ ਯਿਸੂ ਤੇ ਖੂਬ ਹੱਸੇ ਅਤੇ ਕਹਿਣ ਲੱਗੇ, “ਜੇਕਰ ਇਹ ਪਰਮੇਸ਼ੁਰ ਦਾ ਚੁਣਿਆ ਮਸੀਹ ਹੈ, ਤਾਂ ਆਪਣੇ ਆਪ ਨੂੰ ਬਚਾ ਲਵੇ। ਕੀ ਇਸਨੇ ਦੂਸਰਿਆਂ ਨੂੰ ਨਹੀਂ ਬਚਾਇਆ?”
Occurences : 23
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்