ਮੱਤੀ 7:28
ਜਦੋਂ ਯਿਸੂ ਇਹ ਗੱਲਾਂ ਆਖ ਹਟਿਆ, ਤਾਂ ਲੋਕ ਉਸ ਦੇ ਉਪਦੇਸ਼ ਉੱਤੇ ਹੈਰਾਨ ਹੋ ਗਏ।
ਮੱਤੀ 13:54
ਯਿਸੂ ਉਸ ਨਗਰ ਵਿੱਚ ਗਿਆ ਜਿੱਥੇ ਉਹ ਵੱਡਾ ਹੋਇਆ ਸੀ ਅਤੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿੱਥੋਂ ਪ੍ਰਾਪਤ ਕੀਤੀ ਹੈ?
ਮੱਤੀ 19:25
ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸੱਕਦੀ ਹੈ?”
ਮੱਤੀ 22:33
ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ।
ਮਰਕੁਸ 1:22
ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸ ਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।
ਮਰਕੁਸ 6:2
ਉਸ ਨੇ ਸਬਤ ਦੇ ਦਿਨ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ ਅਤੇ ਬਹੁਤ ਸਾਰੇ ਲੋਕ ਉਸ ਨੂੰ ਸੁਣਕੇ ਹੈਰਾਨ ਸਨ ਅਤੇ ਆਖਿਆ, “ਉਸਨੇ ਇਹ ਸਭ ਕਿੱਥੋਂ ਸਿੱਖਿਆ ਅਤੇ ਉਸ ਨੂੰ ਇਹ ਗਿਆਨ ਕਿਸਨੇ ਦਿੱਤਾ? ਅਤੇ ਇੰਨੇ ਕਰਿਸ਼ਮੇ ਕਰਨ ਦੀ ਸ਼ਕਤੀ ਇਸਨੇ ਕਿੱਥੋਂ ਹਾਸਿਲ ਕੀਤੀ ਹੈ?
ਮਰਕੁਸ 7:37
ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵੱਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
ਮਰਕੁਸ 10:26
ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸੱਕਦਾ ਹੈ?”
ਮਰਕੁਸ 11:18
ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਜਦੋਂ ਇਹ ਸਭ ਸੁਣਿਆ ਤਾਂ ਉਹ ਯਿਸੂ ਨੂੰ ਜਾਨੋ ਮਾਰਨ ਦੀ ਵਿਉਂਤ ਬਨਾਉਣ ਲੱਗੇ। ਪਰ ਉਹ ਉਸਤੋਂ ਡਰ ਰਹੇ ਸਨ ਕਿਉਂਕਿ ਲੋਕ ਉਸ ਦੇ ਉਪਦੇਸ਼ ਤੇ ਹੈਰਾਨ ਸਨ।
ਲੋਕਾ 2:48
ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்