ਮੱਤੀ 5:28
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਬੁਰੀ ਇੱਛਾ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁੱਕਿਆ ਹੈ।
ਮੱਤੀ 13:17
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
ਲੋਕਾ 15:16
ਮੁੰਡਾ ਇੰਨਾ ਭੁੱਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸ ਨੂੰ ਖਾਣ ਲਈ ਕੁਝ ਨਾ ਦਿੱਤਾ।
ਲੋਕਾ 16:21
ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।
ਲੋਕਾ 17:22
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।
ਲੋਕਾ 22:15
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ।
ਰਸੂਲਾਂ ਦੇ ਕਰਤੱਬ 20:33
ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।
ਰੋਮੀਆਂ 7:7
ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
ਰੋਮੀਆਂ 13:9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”
੧ ਕੁਰਿੰਥੀਆਂ 10:6
ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்