ਮੱਤੀ 25:36
ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪੜੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿੱਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’
ਮੱਤੀ 25:43
ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।’
ਲੋਕਾ 1:68
“ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ, ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ।
ਲੋਕਾ 1:78
“ਸਾਡੇ ਪਰਮੇਸ਼ੁਰ ਦੀ ਮਹਾਨ ਦਯਾ ਦੇ ਕਾਰਣ, ਇੱਕ ਨਵੀਂ ਸਵੇਰ ਸਾਡੇ ਉੱਪਰ ਆਵੇਗੀ।
ਲੋਕਾ 7:16
ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇ “ਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।” ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।”
ਰਸੂਲਾਂ ਦੇ ਕਰਤੱਬ 6:3
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।
ਰਸੂਲਾਂ ਦੇ ਕਰਤੱਬ 7:23
“ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।
ਰਸੂਲਾਂ ਦੇ ਕਰਤੱਬ 15:14
ਸ਼ਮਊਨ ਨੇ ਸਾਨੂੰ ਦੱਸਿਆ ਹੈ ਕਿਵੇਂ ਪਰਮੇਸ਼ੁਰ ਨੇ ਗੈਰ-ਯਹੂਦੀਆਂ ਨੂੰ ਪ੍ਰਵਾਨ ਕਰਕੇ ਅਤੇ ਉਨ੍ਹਾਂ ਨੂੰ ਆਪਣੇ ਲੋਕ ਬਣਾਕੇ ਆਪਣਾ ਪਿਆਰ ਦਰਸ਼ਾਇਆ।
ਰਸੂਲਾਂ ਦੇ ਕਰਤੱਬ 15:36
ਪੌਲੁਸ ਅਤੇ ਬਰਨਬਾਸ ਦਾ ਅਲੱਗ ਹੋਣਾ ਕੁਝ ਦਿਨਾਂ ਬਾਅਦ ਪੌਲੁਸ ਨੇ ਬਰਨਬਾਸ ਨੂੰ ਕਿਹਾ, “ਅਸੀਂ ਪ੍ਰਭੂ ਦਾ ਸੰਦੇਸ਼ ਬਹੁਤ ਸਾਰੇ ਨਗਰਾਂ ਵਿੱਚ ਦਿੱਤਾ ਹੈ। ਸਾਨੂੰ ਉਨ੍ਹਾਂ ਥਾਵਾਂ ਤੇ ਵੇਖਣ ਲਈ ਵਾਪਸ ਜਾਣਾ ਚਾਹੀਦਾ ਹੈ ਕਿ ਸਾਡੇ ਭੈਣ-ਭਰਾ ਕਿਵੇਂ ਕਰ ਰਹੇ ਹਨ।”
ਇਬਰਾਨੀਆਂ 2:6
ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்