ਮਰਕੁਸ 14:68
ਪਰ ਪਤਰਸ ਨੇ ਕਿਹਾ ਮੈਂ ਉਸ ਦੇ ਨਾਲ ਨਹੀਂ ਸੀ ਅਤੇ ਆਖਣ ਲੱਗਾ, “ਮੈਨੂੰ ਨਹੀਂ ਪਤਾ ਅਤੇ ਨਾ ਹੀ ਮੈਨੂੰ ਸਮਝ ਆ ਰਹੀ ਹੈ ਕਿ ਤੂੰ ਕੀ ਕਹਿ ਰਹੀ ਹੈਂ।” ਫ਼ਿਰ ਪਤਰਸ ਉੱਥੋਂ ਉੱਠ ਕੇ ਡਿਓਢੀ ਵੱਲ ਨੂੰ ਚੱਲਾ ਗਿਆ।
ਰਸੂਲਾਂ ਦੇ ਕਰਤੱਬ 10:28
ਤਾਂ ਉਸ ਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁੱਧ’ ਨਾ ਕਹਾਂ।
ਰਸੂਲਾਂ ਦੇ ਕਰਤੱਬ 15:7
ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ਖਬਰੀ ਨੂੰ ਸੁਣ ਸੱਕਣ ਅਤੇ ਨਿਹਚਾ ਕਰਨ।
ਰਸੂਲਾਂ ਦੇ ਕਰਤੱਬ 18:25
ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
ਰਸੂਲਾਂ ਦੇ ਕਰਤੱਬ 19:15
ਪਰ ਭਰਿਸ਼ਟ ਆਤਮਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”
ਰਸੂਲਾਂ ਦੇ ਕਰਤੱਬ 19:25
ਦੇਮੇਤ੍ਰਿਯੁਸ ਨੇ ਇਨ੍ਹਾਂ ਕਾਰੀਗਰਾਂ ਅਤੇ ਇਹੋ ਜਿਹੇ ਕੰਮ ਨਾਲ ਸੰਬੰਧਿਤ ਲੋਕਾਂ ਦੀ ਇੱਕ ਬੈਠਕ ਬੁਲਾਈ ਅਤੇ ਆਖਿਆ, “ਲੋਕੋ। ਤੁਸੀਂ ਜਾਣਦੇ ਹੋ ਕਿ ਅਸੀਂ ਇਸ ਕੰਮ ਤੋਂ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।
ਰਸੂਲਾਂ ਦੇ ਕਰਤੱਬ 20:18
ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?
ਰਸੂਲਾਂ ਦੇ ਕਰਤੱਬ 22:19
“ਮੈਂ ਕਿਹਾ, ‘ਹੇ ਪ੍ਰਭੂ, ਉਹ ਜਾਣਦੇ ਹਨ ਕਿ ਉਹ ਮੈਂ ਹੀ ਸੀ ਜਿਸਨੇ ਨਿਹਚਾਵਾਨਾ ਨੂੰ ਕੈਦ ਵਿੱਚ ਪਾਇਆ ਅਤੇ ਉਨ੍ਹਾਂ ਨੂੰ ਕੁੱਟਿਆ। ਮੈਂ ਸਾਰੇ ਪ੍ਰਾਰਥਨਾ ਸਥਾਨਾਂ ਵਿੱਚ ਉਨ੍ਹਾਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਗਿਆ।
ਰਸੂਲਾਂ ਦੇ ਕਰਤੱਬ 24:10
ਫ਼ੇਲਿਕੁਸ ਅੱਗੇ ਪੌਲੁਸ ਆਪਣੇ ਆਪ ਨੂੰ ਬਚਾਉਂਦਾ ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।
ਰਸੂਲਾਂ ਦੇ ਕਰਤੱਬ 26:26
ਰਾਜਾ ਅਗ੍ਰਿਪਾ ਇਨ੍ਹਾਂ ਗੱਲਾਂ ਬਾਰੇ ਜਾਣਦਾ ਹੈ ਅਤੇ ਮੈਂ ਉਸ ਨਾਲ ਖੁਲ੍ਹੇਆਮ ਬੋਲ ਸੱਕਦਾ ਹਾਂ, ਉਸ ਲਈ ਇਨ੍ਹਾਂ ਵਿੱਚੋਂ ਕੁਝ ਵੀ ਨਵਾਂ ਨਹੀਂ ਹੈ। ਕਿਉਂਕਿ ਇਹ ਸਭ ਗੱਲਾਂ ਸਭ ਦੀ ਹਾਜਰੀ ਵਿੱਚ ਹੋਈਆਂ ਨਾ ਕਿ ਗੁਪਤ ਤੌਰ ਤੇ।
Occurences : 14
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்