ਮੱਤੀ 8:26
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
ਮੱਤੀ 12:16
ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ।
ਮੱਤੀ 16:22
ਤਦ ਪਤਰਸ ਉਸ ਨੂੰ ਇੱਕ ਪਾਸੇ ਲਿਜਾਕੇ ਝਿੜਕਣ ਲੱਗਾ, “ਪ੍ਰਭੂ, ਪਰਮੇਸ਼ੁਰ ਤੁਹਾਨੂੰ ਉਨ੍ਹਾਂ ਗੱਲਾਂ ਤੋਂ ਬਚਾਵੇ। ਇਹ ਕਦੇ ਵੀ ਤੁਹਾਡੇ ਨਾਲ ਨਾ ਵਾਪਰੇ!”
ਮੱਤੀ 17:18
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
ਮੱਤੀ 19:13
ਯਿਸੂ ਵੱਲੋਂ ਬੱਚਿਆਂ ਦਾ ਸੁਆਗਤ ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।
ਮੱਤੀ 20:31
ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
ਮਰਕੁਸ 1:25
ਯਿਸੂ ਨੇ ਬੜੇ ਰੋਅਬ ਨਾਲ ਉਸ ਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”
ਮਰਕੁਸ 3:12
ਪਰ ਉਸ ਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।
ਮਰਕੁਸ 4:39
ਯਿਸੂ ਉੱਠਿਆ ਅਤੇ ਉਸ ਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ।
ਮਰਕੁਸ 8:30
ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”
Occurences : 29
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்