੨ ਥੱਸਲੁਨੀਕੀਆਂ 2:8
ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।
੧ ਤਿਮੋਥਿਉਸ 6:14
ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁੱਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸੱਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਆ ਜਾਂਦਾ।
੨ ਤਿਮੋਥਿਉਸ 1:10
ਇਹ ਕਿਰਪਾ ਹੁਣ ਤੱਕ ਸਾਨੂੰ ਨਹੀਂ ਦਰਸਾਈ ਗਈ ਸੀ। ਇਹ ਉਦੋਂ ਵਿਖਾਈ ਗਈ ਸੀ ਜਦੋਂ ਸਾਡਾ ਮੁਕਤੀਦਾਤਾ ਮਸੀਹ ਯਿਸੂ ਆਇਆ ਸੀ। ਯਿਸੂ ਦੇ ਕਾਲ ਦਾ ਵਿਨਾਸ਼ ਕੀਤਾ ਅਤੇ ਸਾਨੂੰ ਜੀਵਨ ਦਾ ਰਾਹ ਦਿਖਾਇਆ। ਹਾਂ। ਖੁਸ਼ਖਬਰੀ ਦੇ ਰਾਹੀਂ ਯਿਸੂ ਨੇ ਸਾਨੂੰ ਅਜਿਹੇ ਜੀਵਨ ਨੂੰ ਪ੍ਰਾਪਤ ਕਰਨ ਦਾ ਰਾਹ ਦਿਖਾਇਆ ਜਿਹੜਾ ਤਬਾਹ ਨਹੀਂ ਹੋ ਸੱਕਦਾ।
੨ ਤਿਮੋਥਿਉਸ 4:1
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
੨ ਤਿਮੋਥਿਉਸ 4:8
ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
ਤੀਤੁਸ 2:13
ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்