ਮੱਤੀ 3:1
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
ਮੱਤੀ 3:3
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”
ਮੱਤੀ 4:1
ਯਿਸੂ ਦਾ ਪਰਤਾਇਆ ਜਾਣਾ ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ।
ਮੱਤੀ 11:7
ਯਿਸੂ ਨੇ ਯੂਹੰਨਾ ਬਾਰੇ ਲੋਕਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ, “ਤੁਸੀਂ ਬਾਹਰ ਉਜਾੜ ਵਿੱਚ ਕੀ ਵੇਖਣ ਨਿਕਲੇ ਸੀ? ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ? ਨਹੀਂ!
ਮੱਤੀ 14:13
ਯਿਸੂ ਦਾ ਪੰਜ ਹਜ਼ਾਰ ਨੂੰ ਭੋਜਨ ਕਰਾਉਣਾ ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇੜੀ ਉੱਤੇ ਬੈਠਕੇ ਇੱਕ ਇੱਕਾਂਤ ਥਾਂ ਨੂੰ ਚੱਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ।
ਮੱਤੀ 14:15
ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾੜ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਂ ਜੋ ਉਹ ਪਿੰਡਾਂ ਨੂੰ ਜਾ ਸੱਕਣ। ਅਤੇ ਆਪਣੇ ਲਈ ਖਾਣਾ-ਦਾਣਾ ਮੁੱਲ ਲੈਣ।”
ਮੱਤੀ 23:38
ਵੇਖ, ਤੇਰਾ ਘਰ ਬਿਲਕੁਲ ਸਖਣਾ ਛੱਡ ਦਿੱਤਾ ਜਾਵੇਗਾ।
ਮੱਤੀ 24:26
“ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲੱਭਣ ਨਾ ਚੱਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸੱਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।
ਮਰਕੁਸ 1:3
“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”
ਮਰਕੁਸ 1:4
ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ।
Occurences : 50
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்