ਮੱਤੀ 15:23
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
ਮੱਤੀ 16:13
ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕੀਂ ਕਿਸਨੂੰ ਆਖਦੇ ਹਨ ਕਿ ਉਹ ਮਨੁੱਖ ਦਾ ਪੁੱਤਰ ਹੈ?”
ਮੱਤੀ 21:24
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
ਮਰਕੁਸ 4:10
ਯਿਸੂ ਨੇ ਦੱਸਿਆ ਕਿ ਉਹ ਦ੍ਰਿਸ਼ਟਾਂਤ ਕਿਉਂ ਦਿੰਦਾ ਹੈ ਬਾਦ ਵਿੱਚ ਜਦੋਂ ਯਿਸੂ ਇੱਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸ ਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ।
ਮਰਕੁਸ 7:26
ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ।
ਲੋਕਾ 4:38
ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ।
ਲੋਕਾ 5:3
ਯਿਸੂ ਇੱਕ ਬੇੜੀ ਵਿੱਚ ਚੜ੍ਹ੍ਹ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸ ਨੇ ਬੇੜੀ ਨੂੰ ਕੰਢੇ ਤੋਂ ਥੋੜੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇੜੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।
ਲੋਕਾ 7:3
ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ।
ਲੋਕਾ 7:36
ਸ਼ਮਊਨ ਫ਼ਰੀਸੀ ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ।
ਲੋਕਾ 8:37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।
Occurences : 58
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்