ਮੱਤੀ 3:3
ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”
ਮੱਤੀ 20:23
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
ਮੱਤੀ 22:4
“ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’
ਮੱਤੀ 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
ਮੱਤੀ 25:41
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
ਮੱਤੀ 26:17
ਯਿਸੂ ਨੇ ਪਸਾਹ ਦਾ ਭੋਜਨ ਕੀਤਾ ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸੂ ਕੋਲ ਆਕੇ ਆਖਿਆ, “ਤੁਹਾਡੇ ਖਾਣ ਲਈ ਪਸਾਹ ਦਾ ਭੋਜਨ ਅਸੀਂ ਕਿੱਥੇ ਤਿਆਰ ਕਰੀਏ?”
ਮੱਤੀ 26:19
ਜਿਸ ਤਰ੍ਹਾਂ ਯਿਸੂ ਨੇ ਚੇਲਿਆਂ ਨੂੰ ਕਿਹਾ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਵੇਂ ਪਸਾਹ ਦਾ ਭੋਜਨ ਤਿਆਰ ਹੋਇਆ।
ਮਰਕੁਸ 1:3
“ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’”
ਮਰਕੁਸ 10:40
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
ਮਰਕੁਸ 14:12
ਪਸਾਹ ਦਾ ਭੋਜਨ ਇਹ ਯਹੂਦੀਆਂ ਦੇ ਪਤੀਰੀ ਰੋਟੀ ਦੇ ਤਿਉਹਾਰ ਦਾ ਪਹਿਲਾ ਦਿਨ ਸੀ। ਇਹ ਉਹ ਸਮਾਂ ਸੀ ਜਦੋਂ ਉਹ ਪਸਾਹ ਦੇ ਲੇਲੇ ਦਾ ਬਲਿਦਾਨ ਕਰਦੇ ਸਨ। ਤਾਂ ਯਿਸੂ ਦੇ ਚੇਲਿਆਂ ਨੇ ਉਸ ਨੂੰ ਕਿਹਾ, “ਤੂੰ ਸਾਥੋਂ ਆਪਣੇ ਵਾਸਤੇ ਪਸਾਹ ਦਾ ਭੋਜਨ ਕਿੱਥੇ ਤਿਆਰ ਕਰਾਉਣਾ ਚਾਹੁੰਨਾ ਹੈਂ?”
Occurences : 40
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்